ਅੰਮਿ੍ਤਸਰ ਬਿਊਰੋ, ਬੀਬੀਐਨ ਨੈੱਟਵਰਕ ਪੰਜਾਬ, 7 ਸਤੰਬਰ 2022
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮਿ੍ਤਸਰ ਵਿਖੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਸਿਹਤ ਸੁਵਿਧਾਵਾਂ ਵਿਚ ਸੁਧਾਰ ਲਿਆਉਣ ਸਬੰਧੀ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਾਰੇ ਮੈਡੀਕਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਝੋਲਾਛਾਪ ਡਾਕਟਰਾਂ ‘ਤੇ ਸ਼ਿਕੰਜਾ ਕੱਸਿਆ ਜਾਵੇ ਅਤੇ ਗੈਰ ਮਾਨਤਾ ਪ੍ਰਰਾਪਤ ਡਾਕਟਰਾਂ ‘ਤੇ ਐੱਫਆਈਆਰ ਵੀ ਦਰਜ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਇਹ ਝੋਲਾਛਾਪ ਡਾਕਟਰ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਦੇ ਹਨ। ਜਿਸ ਨੂੰ ਰੋਕਿਆ ਜਾਣਾ ਬਹੁਤ ਜ਼ਰੂਰੀ ਹੈ।
ਇਸ ਮੌਕੇ ਸੁਰਿੰਦਰ ਸਿੰਘ ਨੇ ਡਾਕਟਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਿਲੰਗ ਅਨੁਪਾਤ ਵਿਚ ਸੁਧਾਰ ਲਿਆਉਣ ਲਈ ਉਪਰਾਲੇ ਕੀਤੇ ਜਾਣ ਅਤੇ ਪੀਐੱਨਡੀਟੀ ਐਕਟ ਅਧੀਨ ਅਲਟ੍ਰਾ ਸਾਊਂਡ ਦੀ ਚੈਕਿੰਗ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿੱਥੇ ਵੀ ਕਿਤੇ ਭਰੂਣ ਹੱਤਿਆ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇ। ਇਸ ਦੌਰਾਨ ਡਾਕਟਰਾਂ ਨੂੰ ਕਿਹਾ ਕਿ ਗਰਭਵਤੀ ਅੌਰਤਾਂ ਦੀ ਡਲਿਵਰੀ ਨੂੰ ਸਰਕਾਰੀ ਹਸਪਤਾਲਾਂ ਵਿਚ ਯਕੀਨੀ ਬਣਾਇਆ ਜਾਵੇ ਅਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਵੇ ਕਿ ਘਰਾਂ ਨਾਲੋਂ ਹਸਪਤਾਲਾਂ ਵਿਚ ਡਲਿਵਰੀ ਸੁਰੱਖਿਅਤ ਹੁੰਦੀ ਹੈ। ਜੱਚਾ-ਬੱਚਾ ਦੋਵੇਂ ਸੁਰੱਖਿਅਤ ਰਹਿੰਦੇ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਡਾਕਟਰਾਂ ਨੂੰ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਜਾ ਕੇ ਬੱਚਿਆਂ ਦੀ ਸਿਹਤ ਜਾਂਚ ਜ਼ਰੂਰ ਕੀਤੀ ਜਾਵੇ ਅਤੇ ਸਾਰੇ ਬੱਚਿਆਂ ਦਾ ਟੀਕਾਕਰਨ ਜ਼ਰੂਰੀ ਬਣਾਇਆ ਜਾਵੇ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਕੰਵਲਜੀਤ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ, ਡਾ. ਨਵੀਨ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਪ੍ਰਰੀਤ ਕੌਰ, ਜਿਲ੍ਹਾ ਮਲੇਰੀਆ ਅਫ਼ਸਰ ਡਾ. ਮਦਨ ਮੋਹਨ, ਡਿਪਟੀ ਮੀਡੀਆ ਮਾਸ ਅਫ਼ਸਰ ਅਮਨਦੀਪ ਭੁੱਲਰ, ਜ਼ਿਲ੍ਹਾ ਆਯੂਰਵੈਦਿਕ ਅਫ਼ਸਰ ਮਲਵਿੰਦਰ ਸਿੰਘ , ਡਾ. ਰਾਜੂ ਚੌਹਾਨ ਆਦਿ ਵੀ ਹਾਜ਼ਰ ਸਨ।