ਸੋਨੂੰ ਉੱਪਲ, ਬੀਬੀਐਨ ਨੈੱਟਵਰਕ ਪੰਜਾਬ, ਬਰਨਾਲਾ ਬਿਊਰੋ, 12 ਨਵੰਬਰ 2022
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬਾਬਾ ਗਾਂਧਾ ਸਿੰਘ ਤੇ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਵਿਖੇ ਸੇਵਾਵਾਂ ਨਿਭਾ ਰਹੇ ਸਮਾਜ ਸੇਵੀ ਅਤੇ ਗੁਰੂਘਰ ਦੇ ਸੇਵਾਦਾਰ ਗੁਰਜੰਟ ਸਿੰਘ ਸੋਨਾ ਨੂੰ ਉਸ ਸਮੇਂ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਨਿਰਮਲ ਸਿੰਘ ਮਿੱਠਾ ਪੁੱਤਰ ਸੁਖਦਿਆਲ ਸਿੰਘ ਟੱਲੇਵਾਲ ਵਾਲੇ ਅਚਾਨਕ ਅਕਾਲ ਚਲਾਣਾ ਕਰ ਗਏ। ਜਿਨ੍ਹਾਂ ਦੀ ਬੇਵਕਤੀ ਮੌਤ ਦੇ ਉਤੇ ਵੱਖ ਵੱਖ ਧਾਰਮਿਕ ਸਮਾਜਿਕ ਸੰਗਠਨਾਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਜਿਨ੍ਹਾਂ ਦੀ ਫੁੱਲਾਂ ਦੀ ਰਸਮ 13-11-2022 ਸਵੇਰੇ ਅੱਠ ਵਜੇ ਰਾਮਬਾਗ਼ ਬਰਨਾਲਾ ਦੇ ਵਿਚ ਰੱਖੀ ਗਈ ਹੈ। ਜਿਨ੍ਹਾਂ ਦੇ ਨਮਿਤ ਸ੍ਰੀ ਸਹਿਜ ਪਾਠ ਅਤੇ ਸ਼ਰਧਾਂਜਲੀ ਸਮਾਗਮ 20 ਨਵੰਬਰ 2022 ਨੂੰ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਗੁਰਦੁਆਰਾ ਬੱਸ ਸਟੈਂਡ ਬਰਨਾਲਾ ਨੇੜੇ ਤਰਕਸ਼ੀਲ ਚੌਕ ਵਿਖੇ ਰੱਖਿਆ ਗਿਆ ਹੈ ਜਿੱਥੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਜਾਵੇਗੀ ਅਤੇ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਅੰਤ੍ਰਿਗ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖਾਲਸਾ, ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪ੍ਰਧਾਨ ਬਾਬਾ ਟੇਕ ਸਿੰਘ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਬਿੱਟੂ ਦੀਵਾਨਾ, ਸਾਬਕਾ ਕੌਂਸਲਰ ਤਜਿੰਦਰ ਸਿੰਘ ਸੋਨੀ ਜਾਗਲ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੰਜੀਵ ਸ਼ੋਰੀ, ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਸੰਧੂ, ਹਲਕਾ ਭਦੌੜ ਤੋਂ ਇੰਚਾਰਜ ਸਤਨਾਮ ਸਿੰਘ ਰਾਹੀ, ਹਲਕਾ ਮਹਿਲ ਕਲਾਂ ਤੋਂ ਇੰਚਾਰਜ ਵੀਰ ਸਿੰਘ, ਟ੍ਰਾਈਡੈਂਟ ਗਰੁੱਪ ਦੇ ਐਡਮਿਨ ਹੈੱਡ ਰੁਪਿੰਦਰ ਗੁਪਤਾ, ਬਰਨਾਲਾ ਜਰਨਲਿਸਟ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਬਰਾੜ, ਕੈਮਿਸਟ ਐਸੋਸੀਏਸ਼ਨ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਪ੍ਰਧਾਨ ਅਤੇ ਬਰਨਾਲਾ ਜਰਨਲਿਸਟ ਐਸੋਸੀਏਸ਼ਨ ਦੇ ਖਜ਼ਾਨਚੀ ਨਰਿੰਦਰ ਅਰੋਡ਼ਾ, ਬਰਨਾਲਾ ਜਰਨਲਿਸਟ ਐਸੋਸੀਏਸ਼ਨ ਦੇ ਜਨਰਲ ਸੈਕਟਰੀ ਹਰਿੰਦਰ ਪਾਲ ਨਿੱਕਾ, ਖੱਤਰੀ ਸਭਾ ਬਰਨਾਲਾ ਦੇ ਪ੍ਰਧਾਨ ਰਾਜੀਵ ਵਰਮਾ ਰਿੰਪੀ, ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ, ਭਾਜਪਾ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਸਮੇਤ ਵੱਡੀ ਗਿਣਤੀ ਵਿੱਚ ਧਾਰਮਿਕ ਸਮਾਜਿਕ ਰਾਜਨੀਤਿਕ ਸੰਸਥਾਵਾਂ ਦੇ ਵਲੋਂ ਦੁੱਖ ਸਾਂਝਾ ਕੀਤਾ ਗਿਆ।