ਬੀਬੀਐਨ ਨੈਟਵਰਕ ਪੰਜਾਬ,ਬਰਨਾਲਾ ਬਿਊਰੋਂ,14 ਨਵੰਬਰ
ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਨਹਿਰੂ ਯੁਵਾ ਕੇਂਦਰ ਸੰਗਠਨ ਦੇ 50 ਸਾਲ ਪੂਰੇ ਹੋਣ ਤੇ ਸਥਾਪਨਾ ਦਿਵਸ ਮਾਤਾ ਸਾਹਿਬ ਕੌਰ ਗਰਲਜ ਕਾਲਜ ਗਹਿਲ ਵਿਖੇ ਮਨਾਇਆ ਗਿਆ। ਜੀਵਨ ਸਿੰਘ ਨੇ ਦਸਿਆ ਕਿ ਨਹਿਰੂ ਯੁਵਾ ਕੇਂਦਰ ਦੀ ਸਥਾਪਨਾ 14 ਨਵੰਬਰ 1972 ਨੂੰ ਪੇਂਡੂ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਦੀ ਪ੍ਰਕਿਰਿਆ ਵਿੱਚ ਹਿੱਸਾ ਲੈਣ ਦੇ ਨਾਲੑਨਾਲ ਉਨ੍ਹਾਂ ਦੀ ਸ਼ਖਸੀਅਤ ਅਤੇ ਹੁਨਰ ਦੇ ਵਿਕਾਸ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕੀਤੀ ਗਈ। 1987—88 ਦੌਰਾਨ ਨਹਿਰੂ ਯੁਵਾ ਕੇਂਦਰ ਸੰਗਠਨ ਨੂੰ ਇਹਨਾਂ ਕੇਂਦਰਾਂ ਦੇ ਕੰਮਕਾਜ ਦੀ ਨਿਗਰਾਨੀ ਕਰਨ ਲਈ ਭਾਰਤ ਸਰਕਾਰ,ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਅਧੀਨ ਇੱਕ ਖੁਦਮੁਖਤਿਆਰ ਸੰਗਠਨ ਵਜੋਂ ਸਥਾਪਿਤ ਕੀਤਾ ਗਿਆ ਸੀ। ਨਹਿਰੂ ਯੁਵਾ ਕੇਂਦਰ ਸੰਗਠਨ ਸਭ ਤੋਂ ਵੱਡੀ ਜ਼ਮੀਨੀ ਪੱਧਰ ਦੀ ਨੌਜਵਾਨਾਂ ਦੀ ਸੰਸਥਾ ਹੈ। ਇੰਨੇ ਸਾਲਾਂ ਦੌਰਾਨ ਨਹਿਰੂ ਯੁਵਾ ਕੇਂਦਰ ਸੰਗਠਨ ਨੇ ਰਾਸ਼ਟਰ ਨਿਰਮਾਣ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਲਈ ਦੇਸ਼ ਦੇ ਵੱਖ ਵੱਖ ਸ਼ਹਿਰਾਂ ਵਿਚ ਯੂਥ ਕਲੱਬਾਂ ਦਾ ਨੈੱਟਵਰਕ ਸਥਾਪਿਤ ਕੀਤਾ ਹੈ। ਅੱਜ ਨਹਿਰੂ ਯੁਵਾ ਕੇਂਦਰ ਭਾਰਤ ਦੇ 623 ਸ਼ਹਿਰਾਂ ਵਿਚ ਸਥਾਪਤ ਹੈ। ਬੱਚਿਆਂ ਨੂੰ ਨਹਿਰੂ ਯੁਵਾ ਕੇਂਦਰ ਦੁਆਰਾ ਕਰਵਾਏ ਜਾਂਦੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਆਪਣੇ ਪਿੰਡਾਂ ਵਿਚ ਯੂਥ ਕਲੱਬਾਂ ਬਣਾ ਕੇ ਸਮਾਜ ਭਲਾਈ ਦੇ ਕੰਮਾਂ ਵਿਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ। ਬੱਚਿਆਂ ਨੂੰ ਇਸ ਦੌਰਾਨ ਇੰਟੈਂਸਿਵ ਵਲੰਟੀਅਰ ਇੰਰੋਲਮੈਂਟ ਪ੍ਰੋਗਰਾਮ ਤਹਿਤ ਨਹਿਰੂ ਯੁਵਾ ਕੇਂਦਰ ਬਰਨਾਲਾ ਨਾਲ ਜੋੜਿਆ ਗਿਆ ਜਿਸ ਵਿਚ ਸਵੱਛਤਾ ਅਭਿਆਨ, ਖੂਨਦਾਨ ਕੈਂਪ, ਆਫ਼ਤ ਪ੍ਰਬੰਧਨ, ਆਦਿ ਸਮਾਜ ਭਲਾਈ ਦੇ ਕੰਮਾਂ ਵਿਚ ਭਾਗ ਲੈ ਸਕਦੇ ਹਨ। ਇਸ ਮੌਕੇ ਪ੍ਰਿੰਸੀਪਲ ਹਰਬੰਸ ਕੌਰ ਨੇ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਕਰਵਾਏ ਪ੍ਰੋਗਰਾਮ ਲਈ ਅਤੇ ਬੱਚਿਆਂ ਨੂੰ ਪ੍ਰੇਰਿਤ ਕਰਨ ਲਈ ਨਹਿਰੂ ਯੁਵਾ ਕੇਂਦਰ ਬਰਨਾਲਾ ਦੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਰਘਵੀਰ ਸਿੰਘ, ਡਾ। ਜਨਮੀਤ ਸਿੰਘ, ਡਾ.ਗੁਰਦੀਪ ਕੌਰ, ਪ੍ਰੋ.ਸੰਦੀਪ ਕੌਰ, ਪ੍ਰੋ.ਪਵਨਦੀਪ ਕੌਰ, ਪ੍ਰੋ. ਚਰਨਜੀਤ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਡਿੰਪੀ ਆਦਿ ਹਾਜ਼ਿਰ ਸਨ।