ਬੀਬੀਐਨ ਨੈਟਵਰਕ ਪੰਜਾਬ,ਬਰਨਾਲਾ ਬਿਊਰੋਂ, 14 ਨਵੰਬਰ
ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਨਹਿਰੂ ਯੁਵਾ ਕੇਂਦਰ ਸੰਗਠਨ ਦੇ 50 ਸਾਲ ਪੂਰੇ ਹੋਣ 'ਤੇ ਸਥਾਪਨਾ ਦਿਵਸ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ਮਨਾਇਆ ਗਿਆ।ਇਸ ਮੌਕੇ ਦੱਸਿਆ ਗਿਆ ਕਿ ਇੰਟੈਂਸਿਵ ਵਲੰਟੀਅਰ ਇੰਰੋਲਮੈਂਟ ਪ੍ਰੋਗਰਾਮ ਤਹਿਤ ਵਲੰਟੀਅਰ ਨਹਿਰੂ ਯੁਵਾ ਕੇਂਦਰ ਬਰਨਾਲਾ ਰਾਹੀਂ ਸਵੱਛਤਾ ਅਭਿਆਨ, ਖੂਨਦਾਨ ਕੈਂਪ, ਆਫਤ ਪ੍ਰਬੰਧਨ, ਆਦਿ ਸਮਾਜ ਭਲਾਈ ਦੇ ਕੰਮਾਂ ਵਿਚ ਭਾਗ ਲੈ ਸਕਦੇ ਹਨ। ਇਸ ਮੌਕੇ ਪ੍ਰਿੰਸੀਪਲ ਹਰਬੰਸ ਕੌਰ ਨੇ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਕਰਵਾਏ ਪ੍ਰੋਗਰਾਮ ਲਈ ਅਤੇ ਬੱਚਿਆਂ ਨੂੰ ਪ੍ਰੇਰਿਤ ਕਰਨ ਲਈ ਨਹਿਰੂ ਯੁਵਾ ਕੇਂਦਰ ਬਰਨਾਲਾ ਦੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਜੀਵਨ ਸਿੰਘ, ਰਘਵੀਰ ਸਿੰਘ, ਡਾ. ਜਨਮੀਤ ਸਿੰਘ, ਡਾ. ਗੁਰਦੀਪ ਕੌਰ, ਪ੍ਰੋ. ਸੰਦੀਪ ਕੌਰ, ਪ੍ਰੋ. ਪਵਨਦੀਪ ਕੌਰ, ਪ੍ਰੋ. ਚਰਨਜੀਤ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਡਿੰਪੀ ਆਦਿ ਹਾਜ਼ਿਰ ਸਨ।