ਬੀਬੀਐਨ ਨੈਟਵਰਕ ਪੰਜਾਬ,ਬਰਨਾਲਾ ਬਿਊਰੋਂ, 14 ਨਵੰਬਰ
ਲਾਲਾ ਬਹਾਦੁਰ ਸ਼ਾਸਤਰੀ ਆਰਿਆ ਕਾਲਜ ਵਿਖੇ ਸਮਾਜਿਕ ਉੱਦਮਤਾ ਸਬੰਧੀ ਇੱਕ ਰੋਜ਼ਾ ਜ਼ਿਲ੍ਹਾ ਪੱਧਰੀ ਵਰਕਸ਼ਾਪ ਲਗਾਈ ਗਈ।ਇਹ ਵਰਕਸ਼ਾਪ ਕਿੱਤਾ ਮੁਖੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਦਿਸ਼ਾ ਨਿਰਦੇਸ਼ ਅਨੁਸਾਰ ਵੱਲੋਂ ਲਗਾਈ ਗਈ। ਮਹਾਤਮਾ ਗਾਂਧੀ ਕੌਮੀ ਕੌਂਸਲ ਗ੍ਰਾਮੀਣ ਸਿੱਖਿਆ, ਭਾਰਤ ਸਰਕਾਰ ਵੱਲੋਂ ਕਰਵਾਈ ਗਈ ਇਸ ਵਰਕਸ਼ਾਪ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਕਿੱਤਾ ਮੁਖੀ ਸਿੱਖਿਆ ਲਈ ਉਤਸ਼ਾਹਿਤ ਕਰਨਾ ਹੈ।ਸਹਾਇਕ ਕਮਿਸ਼ਨਰ (ਜ) ਸੁਖਪਾਲ ਸਿੰਘ ਅਤੇ ਸਮਰਥ ਸ਼ਰਮਾ ਕੰਸਲਟੈਂਟ ਉੱਚ ਸਿੱਖਿਆ ਮੰਤਰਾਲਾ ਭਾਰਤ ਸਰਕਾਰ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ।ਸੁਖਪਾਲ ਸਿੰਘ ਨੇ ਕਿਹਾ ਕਿ ਹਰ ਇਕ ਵਿਦਿਆਰਥੀ ਪ੍ਰਤਿਭਾਸ਼ਾਲੀ ਹੁੰਦਾ ਹੈ। ਉਹਨਾਂ ਕਿਹਾ ਕਿ ਇਸ ਪ੍ਰਤਿਭਾ ਨੂੰ ਵਿਕਸਿਤ ਕਰਕੇ ਇਸ ਨੂੰ ਕਿੱਤਾ ਮੁਖੀ ਸਿੱਖਿਆ ਨਾਲ ਚਲਾਉਣਾ ਚਾਹੀਦਾ ਹੈ। ਇਸ ਨਾਲ ਨੌਜਵਾਨ ਆਰਥਿਕ ਤੌਰ ਉੱਤੇ ਸੁਤੰਤਰ ਹੋਣਗੇ ਅਤੇ ਉਹਨਾਂ ਦਾ ਆਤਮ ਵਿਸ਼ਵਾਸ ਵਧੇਗਾ। ਸਮਰੱਥ ਸ਼ਰਮਾ ਨੇ ਸਰਕਾਰ ਵੱਲੋਂ ਸਕਿੱਲ ਡਿਵੈਲਪਮੈਂਟ ਹੇਠ ਚਲਾਏ ਜਾ ਰਹੇ ਵੱਖ ਵੱਖ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਮੇਹਮਾਨਾਂ ਦਾ ਸੁਆਗਤ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ ਨੀਲਮ ਸ਼ਰਮਾ ਨੇ ਕਿਹਾ ਕਿ ਕਾਲਜ ਵੱਲੋਂ ਹੱਦ ਸੰਭਵ ਯਤਨ ਕੀਤਾ ਜਾਂਦਾ ਹੈ ਤਾਂ ਜੋ ਵਿਦਿਆਰਥੀ ਆਪਣੇ ਪੈਰਾਂ ਉੱਤੇ ਖੜ੍ਹੇ ਹੋਣ। ਇਸ ਮੌਕੇ ਆਏ ਹੋਏ ਮਹਿਮਾਨਾਂ ਨੂੰ ਕਾਲਜ ਦੀ ਝਲਕ ਪੀ. ਪੀ. ਟੀ. ਰਾਹੀਂ ਵਖਾਈ ਗਈ। ਇਸ ਮੌਕੇ ਇਸ ਸਮਾਗਮ ਦਾ ਪੋਸਟਰ ਵੀ ਰੀਲੀਜ਼ ਕੀਤਾ ਗਿਆ।ਇਸ ਮੌਕੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਪਰਮਜੀਤ ਸਿੰਘ, ਪਰਵੇਸ਼ ਗੋਇਲ ਬੀ ਡੀ ਪੀ ਓ ਬਰਨਾਲਾ, ਸੁਖਦੀਪ ਸਿੰਘ ਬੀ ਡੀ ਪੀ ਓ ਸਹਿਣਾ, ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾ ਸੂਰਯ ਕਾਂਤ ਸ਼ਰਮਾ, ਸਕੱਤਰ ਕੇਵਲ ਜਿੰਦਲ, ਵੱਖ ਵੱਖ ਕਾਲਜਾਂ ਦੇ ਨੋਡਲ ਅਫਸਰ ਅਤੇ ਹੋਰ ਲੋਕ ਮੌਜੂਦ ਸਨ।