ਬੀਬੀਐਨ ਨੈਟਵਰਕ ਪੰਜਾਬ,ਜਲੰਧਰ ਬਿਊਰੋਂ,15 ਨਵੰਬਰ
ਕਈ ਦਿਨਾਂ ਤੋਂ ਪੰਜਾਬ ਚ ਬੱਸਾਂ ਦੀ ਹੜਤਾਲ ਕੀਤੀ ਗਈ ਸੀ। ਜਿਸ ਕਰਕੇ ਲੋਕਾਂ ਨੂੰ ਕਈ ਪ੍ਰੇਸ਼ਾਨੀਆ ਦਾ ਸਾਹਮਦਾ ਕਰਨਾ ਪਿਆ ਅਤੇ ਆਮ ਜਨ ਜੀਵਨ ਬੁਰੀ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਇਆ। ਪਰ ਹੁਣ ਜਲੰਧਰ ਚ ਡੀ.ਸੀ. ਦਫ਼ਤਰ ਚ ਹੜਤਾਲ ਕਰ ਦਿੱਤੀ ਗਈ ਹੈ।ਜਿਸ ਨਾਲ ਆਮ ਲੋਕਾਂ ਦੀ ਜਿੰਦਗੀ ਅਤੇ ਕੰਮਾਂ—ਕਾਜ਼ਾਂ ਤੇ ਅਸਰ ਹੋਵੇਗਾ।ਇਸ ਪ੍ਰਾਪਤ ਹੋਈ ਜਾਣਕਾਰੀ ਚ ਇਹ ਸਾਹਮਣੇ ਆਇਆ ਹੈ ਕਿ ਜਲੰਧਰ ਵਿਚ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਪਵਨ ਵਰਮਾ ਖ਼ਿਲਾਫ਼ ਪੁਲਿਸ ਵੱਲੋਂ ਕੇਸ ਦਰਜ ਕਰਨ ਦੇ ਵਿਰੋਧ ਵਿੱਚ ਮੰਗਲਵਾਰ ਨੂੰ ਡੀਸੀ ਦਫਤਰ ਦੇ ਮੁਲਾਜ਼ਮ ਹੜਤਾਲ ’ਤੇ ਰਹਿਣਗੇ। ਇਸ ਦੌਰਾਨ ਹਰ ਤਰ੍ਹਾਂ ਦੇ ਸਰਕਾਰੀ ਕੰਮਕਾਜ ਬੰਦ ਰਹਿਣਗੇ, ਜਿਸ ਵਿਚ ਰਜਿਸਟਰੀ, ਆਰਟੀਏ, ਡੀਟੀਓ, ਅਸਲਾ ਵਿਭਾਗ ਅਤੇ ਤਹਿਸੀਲਦਾਰ ਦਫ਼ਤਰ ਨਾਲ ਸਬੰਧਤ ਕੰਮ ਨਹੀਂ ਕੀਤਾ ਜਾਵੇਗਾ।ਹਾਲਾਂਕਿ ਪ੍ਰਾਈਵੇਟ ਕਰਮਚਾਰੀਆਂ ਵੱਲੋਂ ਚਲਾਏ ਜਾ ਰਹੇ ਸੁਵਿਧਾ ਕੇਂਦਰ ਖੁੱਲ੍ਹੇ ਰਹਿਣਗੇ, ਜਿੱਥੇ ਆਮ ਵਾਂਗ ਵੱਖ ਵੱਖ ਤਰ੍ਹਾਂ ਦੇ ਕੰਮ ਕਰਵਾਉਣ ਲਈ ਲੋਕਾਂ ਤੋਂ ਅਰਜ਼ੀਆਂ ਲਈਆਂ ਜਾਣਗੀਆਂ। ਯੂਨੀਅਨ ਦੇ ਪ੍ਰਧਾਨ ਪਵਨ ਵਰਮਾ ਦਾ ਡੀਸੀ ਦਫਤਰ ਵਿਚ ਤਾਇਨਾਤ ਇਕ ਮਹਿਲਾ ਮੁਲਾਜ਼ਮ ਮਨਮੀਤ ਗੁਪਤਾ ਨਾਲ ਪਿਛਲੇ ਕਈ ਦਿਨਾਂ ਤੋਂ ਝਗੜਾ ਚੱਲ ਰਿਹਾ ਸੀ।ਸੋਮਵਾਰ ਨੂੰ ਡੀਸੀ ਦਫਤਰ ਵਿਚ ਦਿਨ ਭਰ ਮੀਟਿੰਗਾਂ ਦਾ ਦੌਰ ਚੱਲਦਾ ਰਿਹਾ। ਬਾਅਦ ਦੁਪਹਿਰ ਦਿ ਪੰਜਾਬ ਸਟੇਟ ਡਿਸਟ੍ਰਿਕਟ ਡੀਸੀ ਆਫਿਸ ਇੰਪਲਾਈਜ਼ ਐਸੋਸੀਏਸ਼ਨ ਨੇ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕਰ ਦਿੱਤਾ। ਇਸ ਵਾਰ ਦੀ ਹੜਤਾਲ ਮੁਲਾਜ਼ਮਾਂ ਵੱਲੋਂ ਸਰਕਾਰ ਤੋਂ ਕਿਸੇ ਮੰਗ ਨੂੰ ਲੈ ਕੇ ਨਹੀਂ ਹੈ ਸਗੋਂ ਯੂਨੀਅਨ ਦੇ ਪ੍ਰਧਾਨ ਅਤੇ ਇਕ ਮਹਿਲਾ ਮੁਲਾਜ਼ਮ ਦੀ ਆਪਸੀ ਲੜਾਈ ਨੂੰ ਲੈ ਕੇ ਹੈ। ਪ੍ਰਧਾਨ ਖਿਲਾਫ ਮਾਮਲਾ ਦਰਜ ਕਰਨ ਤੋਂ ਬਾਅਦ ਇਸ ਘਟਨਾ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।