ਬੀਬੀਐਨ ਨੈਟਵਰਕ ਪੰਜਾਬ,ਤਰਨਤਾਰਨ ਬਿਊਰੋਂ,15 ਨਵੰਬਰ
ਪੰਜਾਬ ਚ ਦਿਨੋਂ ਦਿਨ ਗੈਂਗਸ਼ਟਰਵਾਦ ਵਾਧਾ ਹੀ ਜਾ ਰਿਹਾ ਹੈ।ਜਿਸ ਕਰਕੇ ਹਰ ਸ਼ਹਿਰ ਚ ਅਜਿਹੀ ਵਾਰਦਾਤ ਸਾਹਮਣੇ ਆ ਹੀ ਜਾਂਦੀ ਹੈ,ਜਿਸ ਵਿੱਚ ਗੈਂਗਸ਼ਟਰਾਂ ਵੱਲੋਂ ਅੰਨ੍ਹੇਵਾਹ ਫਾਈਰਿੰਗ ਕਰਕੇ ਕਈ ਕਤਲ ਕਰ ਦਿੱਤੇ ਜਾਂਦੇ ਹਨ।ਜਿਸ ਕਰਕੇ ਆਮ ਜਨਤਾ ਨੂੰ ਵੀ ਅਸੁਰੱਖਿਅਤ ਮਹਿਸੂਸ ਕਰਦੀ ਹੈ।ਇਹ ਘਟਨਾ ਸ਼ਹਿਰ
ਤਰਨ ਤਾਰਨ ਦੇ ਥਾਣਾ ਸਦਰ ਦੀ ਪੁਲਿਸ ਨੇ ਸੋਮਵਾਰ ਦੇਰ ਸ਼ਾਮ ਪਿੰਡ ਸੰਘੇ ’ਚ ਕਰਾਸ ਫਾਇਰਿੰਗ ਦੌਰਾਨ ਦੋ ਬਦਮਾਸ਼ਾਂ ਨੂੰ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਜਦੋਂ ਕਿ ਇਨ੍ਹਾਂ ਦੇ ਚਾਰ ਹੋਰ ਸਾਥੀ ਮੌਕੇ ਤੋਂ ਫ਼ਰਾਰ ਹੋ ਗਏ। ਦੱਸਿਆ ਜਾ ਰਿਹਾ ਕਿ ਇਹ ਬਦਮਾਸ਼ ਪਿੰਡ ਸੰਘੇ ਦੀ ਨਹਿਰ ਕੋਲ ਲੁੱਟ ਖੋਹ ਦੀ ਯੋਜਨਾ ਬਣਾ ਰਹੇ ਸਨ ਅਤੇ ਸੂਚਨਾ ਮਿਲਣ ’ਤੇ ਜਦੋਂ ਪੁਲਿਸ ਮੌਕੇ ਉੱਪਰ ਪਹੁੰਚੀ ਤਾਂ ਬਦਮਾਸ਼ਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ।ਡੀਐੱਸਪੀ ਕਮਲਜੀਤ ਸਿੰਘ ਨੇ ਦੱਸਿਆ ਕਿ ਸ਼ਾਮ ਕਰੀਬ ਸਾਢੇ 5 ਵਜੇ ਥਾਣਾ ਸਦਰ ਤਰਨ ਤਾਰਨ ਦੇ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਸੰਘੇ ਦੀ ਨਹਿਰ ਕੋਲ ਕੁਝ ਬਦਮਾਸ਼ ਲੁੱਟ ਖੋਹ ਦੀ ਯੋਜਨਾ ਬਣਾ ਰਹੇ ਹਨ। ਜਦੋਂ ਉਹ ਪੁਲਿਸ ਪਾਰਟੀ ਸਮੇਤ ਉਨ੍ਹਾਂ ਨੂੰ ਕਾਬੂ ਕਰਨ ਲਈ ਪਹੁੰਚੇ ਤਾਂ ਬਦਮਾਸ਼ਾਂ ਨੇ ਅੱਗੋਂ ਗੋਲੀ ਚਲਾ ਦਿੱਤੀ ਜਿਸ ਦੇ ਚੱਲਦਿਆਂ ਪੁਲਿਸ ਨੇ ਵੀ ਆਪਣੇ ਬਚਾ ਲਈ ਕਰਾਸ ਫਾਇਰਿੰਗ ਕੀਤੀ ਅਤੇ ਦੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਿਨ੍ਹਾਂ ਦੀ ਪਛਾਣ ਚਰਨਜੀਤ ਸਿੰਘ ਉਰਫ ਰਾਜੂ ਸ਼ੂਟਰ ਪੁੱਤਰ ਹੀਰਾ ਸਿੰਘ ਵਾਸੀ ਪਿੰਡ ਸੰਘੇ ਅਤੇ ਗੁਰਦੇਵ ਸਿੰਘ ਉਰਫ ਪ੍ਰਿੰਸ ਪੁੱਤਰ ਬਲਵਿੰਦਰ ਸਿੰਘ ਵਾਸੀ ਕੱਕਾ ਕੰਡਿਆਲਾ ਵਜੋਂ ਹੋਈ ਹੈ। ਜਦੋਂ ਕਿ ਇਨ੍ਹਾਂ ਦੇ ਚਾਰ ਸਾਥੀ ਅਜੇ ਪੁੱਤਰ ਮੁਖਤਿਆਰ ਸਿੰਘ ਵਾਸੀ ਸੰਘੇ, ਹੈਪੀ ਬਾਬਾ ਵਾਸੀ ਅਲਾਦੀਨਪੁਰ, ਮਨੀ ਪੁੱਤਰ ਕੁਲਦੀਪ ਸਿੰਘ ਵਾਸੀ ਸੰਘੇ ਅਤੇ ਰਾਜਾ ਵਾਸੀ ਝੰਡੇਰ ਫ਼ਰਾਰ ਹੋਣ ’ਚ ਸਫਲ ਹੋ ਗਏ। ਡੀਐੱਸਪੀ ਕਮਲਜੀਤ ਸਿੰਘ ਨੇ ਦੱਸਿਆ ਕਿ ਬਦਮਾਸ਼ਾਂ ਵੱਲੋਂ 7 ਤੋਂ 8 ਗੋਲ਼ੀਆਂ ਚਲਾਈਆਂ ਗਈਆਂ। ਹਾਲਾਂਕਿ ਇਸ ਕਰਾਸ ਫਾਇਰਿੰਗ ਦੌਰਾਨ ਦੋਵੇਂ ਪਾਸਿਓਂ ਕੋਈ ਜ਼ਖ਼ਮੀ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਮੁੱਢਲੀ ਤਫ਼ਤੀਸ਼ ਦੌਰਾਨ ਪਤਾ ਲੱਗਾ ਹੈ ਕਿ ਫ਼ਰਾਰ ਹੋਏ ਰਾਜਾ ਨਾਂ ਦੇ ਮੁਲਜ਼ਮ ਕੋਲ ਵੀ ਪਿਸਤੌਲ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਚਰਨਜੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਲੁੱਟ ਖੋਹ ਦੇ ਕਈ ਕੇਸ ਦਰਜ ਹਨ ਅਤੇ ਬਾਕੀਆਂ ਦਾ ਰਿਕਾਰਡ ਵੀ ਖੰਘਾਲਿਆ ਜਾ ਰਿਹਾ ਹੈ।