ਚੰਡੀਗੜ੍ਹ ਬਿਊਰੋ, ਬੀਬੀਐਨ ਨੈੱਟਵਰਕ ਪੰਜਾਬ, 15 ਨੰਵਬਰ
ਪੰਜਾਬ ਵਿਚ ਚੀਨੀ ਡੋਰ ਨਾਲ ਹਾਲ ਹੀ ਵਿਚ ਵਾਪਰੀ ਦੁਖਦਾਇਕ ਘਟਨਾ ਦਾ ਗੰਭੀਰ ਨੋਟਿਸ ਲੈਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਨੇ ਡਿਪਟੀ ਕਮਿਸ਼ਨਰਾਂ ਨੂੰ ਚੀਨੀ ਡੋਰ ਵੇਚਣ ਅਤੇ ਇਸ ਦੀ ਵਰਤੋਂ ਕਰਨ ਵਾਲਿਆਂ ਦੇ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।ਮੁੱਖ ਮੰਤਰੀ ਨੇ ਇਸ ਦੁਖਦਾਇਕ ਘਟਨਾ ਦਾ ਗੰਭੀਰ ਨੋਟਿਸ ਲਿਆ ਅਤੇ ਮਨੁੱਖੀ ਜਾਨਾਂ ਜ਼ੋਖਮ ਵਿਚ ਪਾਉਣ ਵਾਲੇ ਅਜਿਹੇ ਲੋਕਾਂ ਦੇ ਖਿਲਾਫ਼ ਸਖ਼ਤ ਕਦਮ ਉਠਾਉਣ ਦੇ ਹੁਕਮ ਦਿੱਤੇ ਹਨ।ਅਜਿਹੇ ਲੋਕਾਂ ਨਾਲ ਕਿਸੇ ਤਰ੍ਹਾਂ ਦਾ ਲਿਹਾਜ਼ ਨਹੀਂ ਵਰਤਿਆ ਜਾਵੇਗਾ ਅਤੇ ਉਨ੍ਹਾਂ ਖਿਲਾਫ਼ ਕਰੜੀ ਕਾਰਵਾਈ ਕੀਤੀ ਜਾਵੇਗੀ।ਚੀਨੀ ਡੋਰ ਵੇਚਣ ਵਾਲੇ ਮਨੁੱਖਤਾ ਦੇ ਦੁਸ਼ਮਣ ਹਨ। ਮਾਪਿਆਂ ਨੂੰ ਵੀ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਪਤੰਗ ਉਡਾਉਣ ਲਈ ਇਸ ਦੀ ਵਰਤੋਂ ਨਾ ਕਰਨ ਦੇਣ ਅਤੇ ਇਸ ਨਾਲ ਹੁੰਦੇ ਨੁਕਸਾਨ ਬਾਰੇ ਜਾਣੂੰ ਕਰਵਾਉਣ।