ਬੀਬੀਐਨ ਨੈਟਵਰਕ ਪੰਜਾਬ,ਚੰਡੀਗੜ੍ਹ ਬਿਊਰੋਂ,16 ਨਵੰਬਰ
ਸੂਬੇ ਦੇ ਵਿਚ ਮਾਈਨਿੰਗ ਦੇ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਹੋਇਆਂਬੀਤੇ ਦਿਨਾਂ ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ। ਮਾਈਨਿੰਗ ਕਰਨ ਵਿੱਚ ਪ੍ਰਸ਼ਾਸਨ ਵੱਲੋਂ ਕਈ ਗ੍ਰਿਫ਼ਤਾਰੀਆਂ ਵੀ ਕੀਤੀਆਂ ਗਈਆਂ ਹਨ। ਪਰ ਕੁੱਝ ਲੋਕ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਦਾ ਲਾਹਾ ਲੈਂਦੇ ਹਨ। ਇਹ ਘਟਨਾ ਨਾਲ ਸੰਬੰਧਿਤ ਮਿਲੀ ਜਾਣਕਾਰੀ ਅਨੁਸਾਰ ਇਹ ਸਾਹਮਣੇ ਆਇਆ ਹੈ ਕਿ
ਜ਼ਿਲ੍ਹਾ ਰੂਪਨਗਰ ਦੇ ਪਿੰਡ ਭਲਾਣ ਦੀ ਹੈ ਜਿੱਥੇ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ, ਜਿਸ ਵਿੱਚ ਇਲਾਕੇ ਦੇ ਲੋਕਾਂ ਦੀ ਕੁੱਟਮਾਰ ਕਰਨ ਤੇ ਪੁਲਿਸ ਵੱਲੋਂ ਦਰਜ ਕੀਤੇ ਕੇਸ ਦਾ ਮਾਮਲਾ ਭਖ਼ਦਾ ਜਾ ਰਿਹਾ ਹੈ। ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਪਿੰਡ ਵਾਸੀਆਂ ਦੀ ਸ਼ਿਕਾਇਤ ਦੇ ਆਧਾਰ ’ਤੇ ਸੂਬੇ ਦੇ ਮੁੱਖ ਸਕੱਤਰ ਨੂੰ 15 ਦਸੰਬਰ ਤੋਂ ਪਹਿਲਾਂ ਰਿਪੋਰਟ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ।