ਬੀਬੀਐਨ ਨੈਟਵਰਕ ਪੰਜਾਬ,ਲੁਧਿਆਣਾ ਬਿਊਰੋਂ,16 ਨਵੰਬਰ
ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਲੱਖਾਂ ਹੀ ਸੂਰਬੀਰਾਂ ਅਤੇ ਯੋਧਿਆਂ ਵੱਲੋਂ ਕੁਰਬਾਨੀਆਂ ਕੀਤੀਆਂ ਗਈਆਂ ਹਨ। ਇਹਨਾਂ ਦੀ ਯਾਦ ਨੂੰ ਸਮਰਪਿਤ ਕਰਦਿਆਂ ਹੋਇਆ। ਅੱਜ ਪੰਜਾਬ ਚ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਵਸ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦ ਸਰਾਭਾ ਨੂੰ ਸ਼ਰਧਾਜਲੀ ਭੇਟ ਕਰਨਗੇ। ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਗਪਗ ਮੁਕੰਮਲ ਹੋ ਚੁੱਕੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਲੁਧਿਆਣਾ ਪਹੁੰਚ ਰਹੇ ਹਨ। ਡੀਸੀ ਸੁਰਭੀ ਮਲਿਕ ਮੰਗਲਵਾਰ ਨੂੰ ਪਿੰਡ ਸਰਾਭਾ ਵਿਖੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਪੁੱਜੇ। 16 ਨਵੰਬਰ ਨੂੰ ਹੋਣ ਵਾਲੇ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸ਼ਰਧਾਂਜਲੀ ਦੇਣ ਪਹੁੰਚ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਏਡੀਸੀ ਰਾਹੁਲ ਚਾਬਾ, ਏਡੀਸੀ ਜਗਰਾਉਂ ਅਮਿਤ ਸਰੀਨ, ਏਡੀਐਮ ਸਵਾਤੀ ਟਿਵਾਣਾ ਸਮੇਤ ਕਈ ਅਧਿਕਾਰੀ ਮੌਜੂਦ ਸਨ।ਡੀਸੀ ਸੁਰਭੀ ਮਲਿਕ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦੇ ਹੋਏ ਕਿਹਾ ਕਿ ਸਮਾਗਮ ਵਿੱਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਲੋਕਾਂ ਦੇ ਬੈਠਣ, ਵਾਹਨ ਪਾਰਕਿੰਗ, ਮੈਡੀਕਲ ਸਮੇਤ ਫਾਇਰ ਵਿਭਾਗ ਦੀਆਂ ਟੀਮਾਂ ਮੌਕੇ ੋਤੇ ਤਾਇਨਾਤ ਹੋਣ। ਇਸ ਤੋਂ ਇਲਾਵਾ ਸਮਾਗਮ ਮੌਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ। ਡੀਸੀ ਨੇ ਸਮਾਗਮ ਦੌਰਾਨ ਵਾਹਨਾਂ ਦੀ ਪਾਰਕਿੰਗ ਲਈ ਟਰੈਫਿਕ ਡਾਇਵਰਸ਼ਨ ਲਈ ਅਧਿਕਾਰੀਆਂ ਨੂੰ ਢੁੱਕਵੇਂ ਹੁਕਮ ਦਿੰਦਿਆਂ ਕਿਹਾ ਕਿ ਸਮਾਗਮ ਵਿੱਚ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਹੋਣੀ ਚਾਹੀਦੀ।