ਬੀਬੀਐਨ ਨੈਟਵਰਕ ਪੰਜਾਬ,ਲੁਧਿਆਣਾ ਬਿਊਰੋਂ,16 ਨਵੰਬਰ
ਅਕਸਰ ਖੁਦਕੁਸ਼ੀ ਆਤਮਹੱਤਿਆ ਫਾਹਾ ਜ਼ਹਿਰ ਨਿਗਲ ਜੀਵਨ ਲੀਲਾ ਸਮਾਪਤ ਕਰਨ ਦੇ ਮਾਮਲੇ ਕਿਸਾਨਾਂ ਅਤੇ ਮੱਧ ਵਰਗੀ ਲੋਕਾਂ ਵਿਚ ਦੇਖਣ ਨੂੰ ਮਿਲਦੇ ਸੀ। ਪਰ ਕਿਸਾਨੀ ਭਾਈਚਾਰੇ ਵੱਲੋਂ ਸੰਘਰਸ਼ ਦੀ ਬਦੌਲਤ ਸਰਕਾਰ ਦੇ ਸਾਥ ਕਾਰਨ ਇਨ੍ਹਾਂ ਖੁਦਕੁਸ਼ੀਆਂ ਦੀ ਗਿਣਤੀ ਘਟ ਗਈ। ਪਰ ਅਜੋਕੇ ਸਮੇਂ ਦੇ ਵਿੱਚ ਕਰਜ਼ਦਾਰ ਤੋਂ ਲੈ ਕੇ ਘਰੇਲੂ ਮੈਂਬਰ ਔਰਤਾਂ ਅਤੇ ਆਮ ਲੋਕਾਂ ਵੱਲੋਂ ਵੱਖ-ਵੱਖ ਕਾਰਨਾਂ ਕਰਕੇ ਮਾਮਲੇ ਸਾਹਮਣੇ ਆ ਰਹੇ ਹਨ। ਸਾਬਕਾ ਸਰਪੰਚ ਵੱਲੋਂ ਗੋਲੀ ਮਾਰ ਆਤਮ-ਹੱਤਿਆ ਮਾਮਲੇ ਚ ਅਖਬਾਰਾਂ ਦੀਆਂ ਸੁਰਖੀਆਂ ਸਿੱਖਿਆ ਨਹੀਂ ਪਈ ਕੀ ਹੁਣ ਮਜੂਦਾ ਸਰਪੰਚ ਵੱਲੋਂ ਆਤਮਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਨੇੜਲੇ ਪਿੰਡ ਸ਼ਤਾਬਗੜ੍ਹ ਦੇ ਸਰਪੰਚ ਧਰਮਪਾਲ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ।
ਅਜ ਕੱਲ੍ਹ ਆਤਮ—ਹੱਤਿਆਵਾਂ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਜਿਸ ਵਿੱਚ ਕਈ ਮਾਮਲੇ ਤਾਂ ਕਿਸੇ ਘਰੇਲੂ ਝਗੜੇ,ਪੈਸਿਆ ਨੂੰ ਲੈ ਕੇ ਤੂੰ—ਤੂੰ,ਕਈ ਵਾਰ ਕੋਈ ਹੋਰ ਝਗੜੇ ਅਤੇ ਮਾਨਸਿਕ ਪ੍ਰੇਸ਼ਾਨੀ ਆਦਿ ਕਈ ਕਾਰਣ ਹੋ ਸਕਦੇ ਹਨ। ਜਿਸ ਕਾਰਣ ਇਹ ਸਾਰੇ ਕਾਰਣ ਵਿਅਕਤੀ ਤੇ ਅਸਰ ਪਾ ਦਿੰਦੇ ਹਨ।ਜਿਸ ਕਰਕੇ ਉਹਨਾਂ ਦੇ ਦਿਮਾਗ਼ ਤੇ ਕਾਫ਼ੀ ਅਸਰ ਪੈਂਦਾ ਹੈ। ਕਈ ਵਾਰ ਇਹ ਅਸਰ ਇੰਨ੍ਹਾ ਜ਼ਿਆਦਾ ਹੋ ਜਾਂਦਾ ਹੈ ਕਿ ਵਿਅਕਤੀ ਆਪਣੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਲਈ ਆਪਣੀ ਜ਼ਿੰਦਗੀ ਆਪ ਖ਼ਤਮ ਕਰ ਲੈਂਦੇ ਹਨ।ਬੀਤੇ ਦਿਨਾਂ ਚ ਮੋਗੇ ਦੇ ਸਰਪੰਚ ਨੇ ਵੀ ਆਤਮ—ਹੱਤਿਆ ਕਰ ਲਈ ਸੀ । ਹੁਣ ਨੇੜਲੇ ਪਿੰਡ ਸ਼ਤਾਬਗੜ੍ਹ ਦੇ ਸਰਪੰਚ ਧਰਮਪਾਲ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਦੇ ਹੀ ਕੁਝ ਲੋਕਾਂ ਤੋਂ ਪਰੇਸ਼ਾਨ ਹੋ ਕੇ ਉਸ ਨੇ ਇਹ ਖੌਫਨਾਕ ਕਦਮ ਚੁੱਕਿਆ ਹੈ। ਫਿਲਹਾਲ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।ਮ੍ਰਿਤਕ ਧਰਮਪਾਲ ਦੀ ਮਾਂ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਲੜਕਾ ਪਿਛਲੇ ਕਈ ਦਿਨਾਂ ਤੋਂ ਪਰੇਸ਼ਾਨ ਸੀ।ਪੰਚਾਇਤ ਮੈਂਬਰ ਅਤੇ ਕੁਝ ਹੋਰ ਲੋਕ ਉਸ ਤੋਂ ਪੈਸਿਆਂ ਦੀ ਮੰਗ ਕਰ ਰਹੇ ਸਨ। ਇਸ ਤੋਂ ਦੁਖੀ ਹੋ ਕੇ ਉਸ ਨੇ ਜ਼ਹਿਰੀਲੀ ਚੀਜ਼ ਨਿਗਲ ਲਈ। ਉਸ ਦੀ ਸਿਹਤ ਵਿਗੜਨ ਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੂੰ ਸਰਪੰਚ ਦੀ ਜੇਬ ਚੋਂ ਇਕ ਸੁਸਾਈਡ ਨੋਟ ਵੀ ਮਿਲਿਆ ਹੈ। ਇਸ ਵਿੱਚ ਪਿੰਡ ਦੇ ਪੰਚਾਇਤ ਮੈਂਬਰਾਂ ਅਤੇ ਕੁਝ ਹੋਰ ਵਿਅਕਤੀਆਂ ਦੇ ਨਾਂ ਲਿਖੇ ਹੋਏ ਹਨ।ਸੁਸਾਈਡ ਨੋਟ ਚ ਲਿਖਿਆ ਹੈ ਕਿ ਉਹ ਇਨ੍ਹਾਂ ਲੋਕਾਂ ਤੋਂ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਰਿਹਾ ਹੈ। ਮਾਛੀਵਾੜਾ ਥਾਣੇ ਦੇ ਐਸਐਚਓ ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਪਿੰਡ ਦੇ ਪੰਜ ਵਿਅਕਤੀਆਂ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਈ ਥਾਵਾਂ ’ਤੇ ਛਾਪੇ ਮਾਰੇ ਪਰ ਮੁਲਜ਼ਮ ਫਿਲਹਾਲ ਪੁਲਿਸ ਦੀ ਪਹੁੰਚ ਤੋਂ ਬਾਹਰ ਹਨ। ਪੁਲਿਸ ਵੱਲੋਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ। ਥਾਣਾ ਸਦਰ ਦੇ ਮੁਖੀ ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਸਰਪੰਚ ਧਰਮਪਾਲ ਨੂੰ ਮਰਨ ਲਈ ਮਜਬੂਰ ਕਰਨ ਦੇ ਦੋਸ਼ ਹੇਠ ਪੁਲਿਸ ਨੇ 9 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਥਾਣਾ ਮੁਖੀ ਨੇ ਕਿਹਾ ਕਿ ਉਹ ਕਥਿਤ ਦੋਸ਼ੀਆਂ ਦੇ ਨਾਵਾਂ ਦਾ ਖੁਲਾਸਾ ਨਹੀਂ ਕਰ ਸਕਦੇ ਕਿਉਂਕਿ ਉਹ ਅਜੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ।