ਬੀਬੀਐਨ ਨੈਟਵਰਕ ਪੰਜਾਬ,ਲੁਧਿਆਣਾ ਬਿਊਰੋਂ,16 ਨਵੰਬਰ
ਪੰਜਾਬ ਚ ਕਈ ਦਿਨਾਂ ਤੋਂ ਮੌਸਮ ਦੇ ਮਿਜ਼ਾਜ ਚ ਕਾਫ਼ੀ ਤਬਦੀਲੀ ਦੇਖਣ ਨੂੰ ਮਿਲੀ ਹੈ ਅਤੇ ਤਾਪਮਾਨ ਦੇ ਵਿਚ ਭਾਰੀ ਗਿਰਵਾਟ ਆਈ ਹੈ। ਜਿਸ ਕਰਕੇ ਕਈ ਜਿਲਿਆਂ ਚ ਬੱਦਲਵਾਈ ਰਹੀ ਹੈ ਅਤੇ ਕਈ ਥਾਵਾਂ ਤੇ ਬੀਤੇ ਦਿਨੀਂ ਮੀਂਹ ਆਇਆ, ਹਲਕੀ ਬੂੰਦਾਬਾਂਦੀ ਅਤੇ ਬੱਦਲਵਾਈ ਦੇ ਕਾਰਨ ਮੌਸਮ ਚ ਆਈ ਤਬਦੀਲੀ ਦੇ ਕਾਰਨ ਠੰਡ ਮਹਿਸੂਸ ਹੋ ਰਹੀ ਹੈ। ਜਿਸ ਨਾਲ ਮੌਸਮ ਸਾਫ਼ ਤੇ ਜਿਆਦਾ ਠੰਢਾ ਹੋ ਗਿਆ ਹੈ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਮੌਸਮ ਚ ਤਬਦੀਲੀ ਨਜ਼ਰ ਆ ਰਹੀ ਹੈ। ਜਿਸ ਕਰਕੇ
ਪੰਜਾਬ ਵਿੱਚ ਠੰਢ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ ਅਤੇ ਠੰਢੀਆਂ ਹਵਾਵਾਂ ਨੇ ਲੋਕਾਂ ਨੂੰ ਕੰਬਣ ਲਈ ਮਜ਼ਬੂਰ ਕਰ ਦਿੱਤਾ ਹੈ। ਦਿਨ ਦੇ ਨਾਲ—ਨਾਲ ਰਾਤ ਦੇ ਸਮੇਂ ਵੀ ਤਾਪਮਾਨ ਡਿੱਗਣਾ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੁੱਧਵਾਰ ਸਵੇਰੇ ਬਹੁਤ ਠੰਢ ਪਈ, ਜਿਸ ਵਿੱਚ ਬਠਿੰਡਾ ਸਭ ਤੋਂ ਠੰਢਾ ਰਿਹਾ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਬਠਿੰਡਾ ਦਾ ਘੱਟ—ਘੱਟ ਤਾਪਮਾਨ 7.4 ਡਿਗਰੀ ਸੈਲਸੀਅਸ ਤੇ ਆ ਗਿਆ, ਜੋ ਮੰਗਲਵਾਰ ਨਾਲੋਂ 4.8 ਡਿਗਰੀ ਸੈਲਸੀਅਸ ਘੱਟ ਸੀ। ਇਸ ਤੋਂ ਬਾਅਦ ਬਰਨਾਲਾ ਠੰਢਾ ਰਿਹਾ। ਜਿੱਥੇ ਤਾਪਮਾਨ 8.5 ਡਿਗਰੀ ਰਿਹਾ।ਇਸ ਤੋਂ ਇਲਾਵਾ ਪਟਿਆਲਾ ਵਿੱਚ 9.4 ਡਿਗਰੀ, ਮੋਗਾ ਵਿੱਚ 9.3 ਡਿਗਰੀ, ਜਲੰਧਰ ਵਿੱਚ 9.8 ਡਿਗਰੀ, ਰੋਪੜ ਅਤੇ ਫਿਰੋਜ਼ਪੁਰ ਵਿੱਚ 10 ਡਿਗਰੀ, ਲੁਧਿਆਣਾ ਵਿੱਚ 11.4 ਡਿਗਰੀ, ਅੰਮ੍ਰਿਤਸਰ ਵਿੱਚ 11.4 ਡਿਗਰੀ ਤਾਪਮਾਨ ਰਿਹਾ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਬੱਦਲਵਾਈ ਹੋ ਸਕਦੀ ਹੈ। ਆਉਣ ਵਾਲੇ ਦਿਨਾਂ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈ ਸਕਦਾ ਹੈ।