ਬੀਬੀਐਨ ਨੈਟਵਰਕ ਪੰਜਾਬ,ਬਰਨਾਲਾ ਬਿਊਰੋਂ,16 ਨਵੰਬਰ
ਥਾਣਾ ਸਿਟੀ ਬਰਨਾਲਾ ਦੀ ਪੁਲਿਸ ਵੱਲੋਂ ਜਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਦੀ ਅਗਵਾਈ ਚ ਨਸ਼ਾ ਤਸਕਰੀ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਨਸ਼ਾ ਤਸ਼ਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ਾ ਤਸ਼ਕਰੀ ਨੂੰ ਠੱਲ੍ਹ ਪਾਈ ਜਾ ਸਕੇ।ਇਸ ਮੁਹਿੰਮ ਤਹਿ਼ਤ ਬਰਨਾਲਾ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੀ ਸਫਲਤਾ ਹਾਸਿਲ ਕੀਤੀ ਹੈ।
ਇੰਸ:ਬਲਜੀਤ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ 01 ਬਰਨਾਲਾ ਵੱਲੋਂ ਦੋਸ਼ਣ ਨਿੱਕੀ ਵਾਸੀ ਬੈਕਸਾਈਡ ਰਾਮ ਬਾਗ ਬਰਨਾਲਾ ਜੋ ਕਿ ਬਾਹਰੋਂ ਨਸ਼ੀਲੀਆਂ ਗੋਲੀਆਂ ਲਿਆ ਕੇ ਵੇਚਣ ਦੀ ਆਦੀ ਹੈ।ਅੱਜ ਵੀ ਰਾਮ ਬਾਗ ਰੋਡ ਦ ਬੈਕਸਾਈਡ ਵੱਲ ਖੜਕੇ ਗਾਹਕਾਂ ਦੀ ਉਡੀਕ ਵਿੱਚ ਨਸ਼ੀਲੀਆਂ ਗੋਲੀਆਂ ਵੇਚਣ ਦੀ ਤਾਕ ਵਿੱਚ ਹੈ।ਜਿਸਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 170 ਨਸ਼ੀਲੀਆਂ ਗੋਲੀਆਂ ਰੰਗ ਚਿੱਟਾ ਬਰਾਮਦ ਹੋਈਆਂ।ਜਿਸ ਤੇ ਨਿੱਕੀ ਵਾਸੀ ਬੈਕਸਾਈਡ ਰਾਮ ਬਾਗ ਬਰਨਾਲਾ ਦੇ ਖਿਲਾਫ਼ ਥਾਣਾ ਸਿਟੀ ਬਰਨਾਲਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ।