ਬੀਬੀਐਨ ਨੈਟਵਰਕ ਪੰਜਾਬ,ਚੰਡੀਗੜ੍ਹ ਬਿਊਰੋਂ,16 ਨਵੰਬਰ
ਪੰਜਾਬ ਸਰਕਾਰ ਆਏ ਦਿਨ ਕੋਈ ਨਾ ਕੋਈ ਨਵੀਂ ਸਕੀਮ ਜਾਂ ਨਵੇਂ ਐਲਾਨ ਕਰਦੀ ਰਹਿੰਦੀ ਹੈ ਤਾਂ ਇਸ ਨਾਲ ਪੰਜਾਬ ਲੋਕਾਂ ਦਾ ਭਲਾ ਹੋ ਸਕੇ।ਇਸ ਲਈ ਪੰਜਾਬ ਸਰਕਾਰ ਨੇ ਹੁਣ 100 ਮੁਹੱਲਾ ਕਲੀਨਿਕਾਂ ਦੀ ਸਫ਼ਲ ਸ਼ੁਰੂਆਤ ਤੋਂ ਬਾਅਦ ਪੰਜਾਬ ਸਰਕਾਰ ਨੇ ਇਕ ਹੋਰ ਵੱਡਾ ਐਲਾਨ ਕੀਤਾ ਹੈ। ਆਮ ਆਦਮੀ ਨੂੰ ਸਿਹਤ ਸਹੂਲਤਾਂ ਉਨ੍ਹਾਂ ਦੇ ਘਰ ਦੇ ਨੇੜੇ ਦੇਣ ਲਈ 500 ਹੋਰ ਆਮ ਆਦਮੀ ਕਲੀਨਿੰਗ ਖੋਲ੍ਹਣ ਦਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਅਧਿਕਾਰਤ ਟਵਿੱਟਰ ਅਕਾਊਂਟ ਤੋਂ ਇਕ ਟਵੀਟ ਕੀਤਾ ਗਿਆ ਹੈ ਜਿਸ ਵਿਚ ਲਿਖਿਆ ਗਿਆ ਹੈ ਕਿ 26 ਜਨਵਰੀ ਤੋਂ ਸੂਬੇ ਭਰ ਵਿਚ 500 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾਵੇਗੀ।
ADVERTISEMENT
ADVERTISEMENT
ADVERTISEMENT