ਬੀਬੀਐਨ ਨੈਟਵਰਕ ਪੰਜਾਬ,ਬਰਨਾਲਾ ਬਿਊਰੋਂ,16 ਨਵੰਬਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਬਰਨਾਲਾ ਡਾ ਤੇਆਵਾਸਪ੍ਰੀਤ ਕੌਰ ਨੇ ਦੱਸਿਆ ਕਿ ਬਿਨੇਕਾਰ ਸੰਸਥਾਵਾਂ ਪਿਛਲੇ ਤਿੰਨ ਸਾਲਾਂ ਤੋਂ ਬੱਚਿਆਂ, ਔਰਤਾਂ, ਦਿਵਯਾਂਗਜਨਾਂ, ਬਜ਼ੁਰਗਾਂ ਆਦਿ ਦੀ ਭਲਾਈ ਅਤੇ ਨਸ਼ਿਆਂ / ਭਰੂਣ ਹਤਿਆ ਖਿਲਾਫ ਜਾਗਰੂਕਤਾ ਆਦਿ ਦੇ ਖੇਤਰ ਵਿੱਚ ਕੰਮ ਕਰਦੀ ਹੋਣੀ ਚਾਹੀਦੀ ਹੈ।ਪੰਜਾਬ ਸਰਕਾਰ ਦੀ ਉਪਰੋਕਤ ਸਕੀਮ ਅਧੀਨ ਗ੍ਰਾੰਟ ਲੈਣ ਦੀਆਂ ਚਾਹਵਾਨ ਸੰਸਥਾਵਾਂ ਪਲਾਨਨਿੰਗ ਵਿਭਾਗ ਦੀ ਸਕੀਮ ਜੋ ਕਿ ਲਿੰਕ https://tinyurl.com/493n4kvs ਅਤੇ ਵਿਭਾਗ ਦੀ ਵੈਬਸਾਈਟ ਤੋਂ ਫਾਰਮ ਡਾਊਨਲੋਡ ਕਰ ਸਕਦੀਆਂ ਹਨ। ਗ੍ਰਾੰਟ ਪ੍ਰਾਪਤ ਕਰਨ ਯੋਗ ਗੈਰ ਸਰਕਾਰੀ ਸੰਸਥਾਵਾਂ ਆਪਣੀਆਂ ਅਰਜ਼ੀਆਂ ਹਰ ਪੱਖੋਂ ਮੁਕੰਮਲ ਕਰਕੇ ਸਿਧੇ ਤੌਰ ਉੱਤੇ ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ, ਚੰਡੀਗੜ੍ਹ, ਐੱਸ. ਸੀ. ਓ 102 -103 , ਸੈਕਟਰ 34 ਏ, ਚੰਡੀਗੜ੍ਹ ਵਿਖੇ ਹਾਰਡ ਕਾਪੀ ਦਸਤੀ ਜਾਂ ਰਜਿਸਟਰ ਡਾਕ ਅਤੇ ਸੌਫਟ ਕਾਪੀ idss.punjab@gmail.com ਰਾਹੀਂ ਭੇਜਣਾ ਯਕੀਨੀ ਬਣਾਉਣ। ਅਰਜ਼ੀਆਂ ਭੇਜਣ ਦੀ ਆਖਰੀ ਤਾਰੀਕ 21 ਨਵੰਬਰ ਹੈ।