ਬੀਬੀਐਨ ਨੈਟਵਰਕ ਪੰਜਾਬ,ਲੁਧਿਆਣਾ ਬਿਊਰੋਂ,16 ਨਵੰਬਰ
ਅੱਜ ਕੱਲ੍ਹ ਸੜਕ ਹਾਦਸਿਆਂ ਦੀ ਸੰਖਿਆ ਵੱਧਦੀ ਜਾ ਰਹੀ ਹੈ। ਇਹ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਕਾਰਣ ਇਹ ਹਾਦਸਿਆ ਚ ਬਦਲ ਜਾਂਦੇ ਹਨ। ਜਿਸ ਨਾਲ ਜਾਨੀ ਮਾਲੀ ਨੁਕਸਾਨ ਹੋ ਜਾਂਦਾ ਹੈ। ਇਹ ਹਾਦਸਾ ਬੀਤੀ ਰਾਤ ਕੁਹਾੜਾ ਰੋਡ ’ਤੇ ਸਥਿਤ ਪਿੰਡ ਇਰਾਕ ਨੇੜੇ ਇਕ ਸੜਕ ਹਾਦਸੇ ਵਿਚ 2 ਨੌਜਵਾਨ ਵਿਗੇਂਦਰ ਕੁਮਾਰ ਗੁਪਤਾ ਅਤੇ ਧਰਮਪ੍ਰੀਤ ਸਿੰਘ ਦੀ ਦਰਦਨਾਕ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਦਕਿ ਇਸ ਹਾਦਸੇ ਵਿਚ ਦੋ ਹੋਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਇਹ ਦੋਵੇਂ ਨੌਜਵਾਨ ਜੋ ਕਿ ਦੋਸਤ ਸਨ, ਕੁਹਾਡ਼ਾ ਰੋਡ ’ਤੇ ਸਥਿਤ ਐੱਸਟੀ ਕੋਟੈਕਸ ਫੈਕਟਰੀ ਨੇਡ਼੍ਹੇ ਵਾਪਸ ਘਰ ਨੂੰ ਜਾ ਰਹੇ ਸਨ ਕਿ ਇਕ ਕੈਂਟਰ ਦੀ ਲਪੇਟ ਚ ਆ ਗਏ। ਮ੍ਰਿਤਕ ਧਰਮਪ੍ਰੀਤ ਸਿੰਘ ਦੇ ਪਿਤਾ ਅਮਰਜੀਤ ਸਿੰਘ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਕਿ ਉਸ ਦਾ ਲਡ਼ਕਾ ਆਪਣੇ ਦੋਸਤ ਮਨਪ੍ਰੀਤ ਸਿੰਘ, ਲਖਵਿੰਦਰ ਸਿੰਘ ਤੇ ਵਿਗੇਂਦਰ ਕੁਮਾਰ ਨਾਲ ਦੋ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਪਿੰਡ ਭੱਟੀਆਂ ਵੱਲ ਆਏ ਸਨ। ਰਾਤ ਕਰੀਬ 8.30 ਵਜੇ ਜਦੋਂ ਵਾਪਸ ਆ ਰਹੇ ਸਨ ਤਾਂ ਐੱਸਟੀ ਕੋਟੈਕਸ ਫੈਕਟਰੀ ਨੇਡ਼੍ਹੇ ਕੁਹਾਡ਼ਾ ਤੋਂ ਆ ਰਹੇ ਇਕ ਕੈਂਟਰ ਨੇ ਟੱਕਰ ਮਾਰ ਦਿੱਤੀ। ਇਲਾਜ ਲਈ ਉਕਤ ਚਾਰਾਂ ਨੌਜਵਾਨਾਂ ਨੂੰ ਲੁਧਿਆਣਾ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਧਰਮਪ੍ਰੀਤ ਤੇ ਵਿਗੇਂਦਰ ਕੁਮਾਰ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਜਦਕਿ ਮਨਪ੍ਰੀਤ ਸਿੰਘ ਅਤੇ ਲਖਵਿੰਦਰ ਸਿੰਘ ਜ਼ਖ਼ਮੀ ਦੱਸੇ ਗਏ ਜੋ ਕਿ ਇਲਾਜ ਅਧੀਨ ਹਨ। ਪੁਲਿਸ ਵਲੋਂ ਇਨ੍ਹਾਂ ਬਿਆਨਾਂ ਦੇ ਅਧਾਰ ’ਤੇ ਕੈਂਟਰ ਚਾਲਕ ਮਹਿੰਦਰ ਸਿੰਘ ਵਾਸੀ ਮਾਛੀਵਾਡ਼ਾ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਸਹਾਇਕ ਥਾਣੇਦਾਰ ਜਰਨੈਲ ਸਿੰਘ ਨੇ ਦੱਸਿਆ ਕਿ ਦੋਵੇਂ ਮ੍ਰਿਤਕ ਧਰਮਪ੍ਰੀਤ ਸਿੰਘ ਤੇ ਵਿਗੇਂਦਰ ਕੁਮਾਰ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਿਸਾ ਨੂੰ ਸੌਂਪ ਦਿੱਤੀ ਹੈ।