ਪਹਿਲੇ ਦਿਨ ਹੋਏ ਲੜਕੀਆਂ ਦੇ ਮੁਕਾਬਲੇ
ਖਿਡਾਰੀਆਂ ਨੇ ਕੀਤਾ ਸ਼ਾਨਦਾਰ ਮਾਰਚ ਪਾਸਟ
ਬੀਬੀਐਨ ਨੈਟਵਰਕ ਪੰਜਾਬ,ਬਰਨਾਲਾ ਬਿਊਰੋਂ,16 ਨਵੰਬਰ
66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਅੰਡਰ 19 ਵਾਲੀਬਾਲ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਧਨੌਲਾ ਵਿਖੇ ਸ਼ਾਨੋੰ–ਸ਼ੌਕਤ ਨਾਲ ਸ਼ੁਰੂ ਹੋ ਗਈਆਂ ਹਨ। ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸਰਬਜੀਤ ਸਿੰਘ ਤੂਰ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ। ਓ.ਐਸ.ਡੀ. (ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ) ਹੁਸਨਪ੍ਰੀਤ ਭਾਰਦਵਾਜ ਨੇ ਮਾਰਚ ਪਾਸਟ ਤੋਂ ਸਲਾਮੀ ਲੈਣ ਤੋਂ ਬਾਅਦ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਵਿੱਚ ਖੇਡ ਢਾਂਚਾ ਮਜ਼ਬੂਤ ਕਰਕੇ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਫਿਰ ਤੋਂ ਨੰਬਰ ਇੱਕ ਸੂਬਾ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਪ੍ਰਿੰਸੀਪਲ ਸੀਮਾ ਰਾਣੀ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।
ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਡੀ.ਈ.ਓ. ਸੈਕੰਡਰੀ ਬਰਨਾਲਾ ਸਰਬਜੀਤ ਸਿੰਘ ਤੂਰ ਦੀ ਅਗਵਾਈ ਵਿੱਚ ਲੀਗ ਕਮ ਨਾਕਆਉਟ ਆਧਾਰ 'ਤੇ ਕਰਵਾਈਆਂ ਜਾ ਰਹੀਆਂ ਖੇਡਾਂ ਵਿੱਚ ਗਰੁੱਪ 'ਏ' ਵਿੱਚੋਂ ਫਰੀਦਕੋਟ ਨੇ ਫਤਿਹਗੜ੍ਹ ਸਾਹਿਬ ਨੂੰ, ਜਲੰਧਰ ਨੇ ਬਰਨਾਲਾ ਨੂੰ, ਫਾਜ਼ਿਲਕਾ ਨੇ ਸੰਗਰੂਰ ਨੂੰ, ਸਪੋਰਟਸ ਵਿੰਗ ਘੁੱਦਾ ਨੇ ਫਿਰੋਜ਼ਪੁਰ ਨੂੰ, ਬਠਿੰਡਾ ਨੇ ਅੰਮ੍ਰਿਤਸਰ ਨੂੰ, ਪਟਿਆਲਾ ਨੇ ਮਾਲੇਰਕੋਟਲਾ ਨੂੰ, ਲੁਧਿਆਣਾ ਨੇ ਸੰਗਰੂਰ ਨੂੰ ਅਤੇ ਸਾਂਈ ਵਿੰਗ ਬਾਦਲ ਨੇ ਫਿਰੋਜ਼ਪੁਰ ਨੂੰ ਹਰਾਇਆ। ਇਸ ਮੌਕੇ ਪਰਮਿੰਦਰ ਸਿੰਘ ਭੰਗੂ, ਇਸ਼ਵਿੰਦਰ ਜੰਡੂ, ਹਰਦੀਪ ਸਿੰਘ ਸੋਢੀ, ਅਮਰਜੀਤ ਸਿੰਘ, ਨਿਰਮਲ ਸਿੰਘ ਗਿੱਲ, ਲਖਵਿੰਦਰ ਸਿੰਘ ਐਸ.ਐਚ.ਓ. ਕੈਲਾਸ਼ ਚੰਦ, ਮਾਸਟਰ ਹਰਭਜਨ ਸਿੰਘ, ਪ੍ਰਿੰਸੀਪਲ ਬਲਜਿੰਦਰਪਾਲ ਸਿੰਘ, ਪ੍ਰਿੰਸੀਪਲ ਰਾਕੇਸ਼ ਕੁਮਾਰ, ਪ੍ਰਿੰਸੀਪਲ ਨੀਰਜਾ, ਪ੍ਰਿੰਸੀਪਲ ਭਾਰਤੀ ਨੰਦਾ ਸਮੇਤ ਵੱਖ–ਵੱਖ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕ, ਟੀਮ ਇੰਚਾਰਜ ਤੇ ਖਿਡਾਰੀ ਮੌਜੂਦ ਸਨ।