ਬਰਨਾਲਾ, 17 ਨਵੰਬਰ
ਪੰਜਾਬ ਸਰਕਾਰ ਵੱਲੋਂ ਮਾਲ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਨੂੰ ਠੇਕਾ ਆਧਾਰ 'ਤੇ ਰਿਟਾਇਰਡ ਪਟਵਾਰੀਆਂ ਤੇ ਕਾਨੂੰਗੋਆਂ ਵਿੱਚੋਂ ਭਰਤੀ ਕਰਨ ਦੀਆਂ ਹਦਾਇਤਾਂ ਦੀ ਰੌਸ਼ਨੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਸੇਵਾਮੁਕਤ ਪਟਵਾਰੀਆਂ ਤੇ ਕਾਨੂੰਗੋਆਂ ਤੋਂ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰੀਸ਼ ਨਈਅਰ ਨੇ ਦੱਸਿਆ ਕਿ ਪੰਜਾਬ ਦੇ ਮਾਲ ਤੇ ਪੁਨਰਵਾਸ ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਦਰਜ ਹਦਾਇਤਾਂ ਦੀ ਰੌਸ਼ਨੀ ਵਿੱਚ ਠੇਕੇ ਦੇ ਆਧਾਰ 'ਤੇ ਪਟਵਾਰੀਆਂ ਦੀ ਭਰਤੀ 31.07.2023 ਤੱਕ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰਿਟਾਇਰ ਪਟਵਾਰੀ ਅਤੇ ਕਾਨੂੰਗੋ ਇਸ ਸਬੰਧੀ ਸਦਰ ਕਾਨੂੰਗੋ ਸ਼ਾਖਾ, ਕਮਰਾ ਨੰਬਰ 15, ਜਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਸੀ.ਦਫਤਰ) ਬਰਨਾਲਾ ਵਿਖੇ ਬਿਨੈ ਪੱਤਰ ਮਿਤੀ 25-11-2022 ਤੱਕ ਦੇ ਸਕਦੇ ਹਨ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਬਿਨੈਕਾਰ ਦੀ ਉਮਰ 67 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ ਅਤੇ ਠੇਕੇ ਦੇ ਆਧਾਰ 'ਤੇ ਭਰਤੀ ਹੋਣ ਵਾਲੇ ਪਟਵਾਰੀ ਦੀ ਤਨਖਾਹ 35000/-ਰੁਪਏ ਪ੍ਰਤੀ ਮਹੀਨਾ ਹੋਵੇਗੀ। ਠੇਕੇ ਦੇ ਆਧਾਰ 'ਤੇ ਭਰਤੀ ਪਟਵਾਰੀਆਂ ਦੀ ਨਿਯੁਕਤੀ ਪੇਂਡੂ ਖੇਤਰਾਂ (ਸਿਵਾਏ ਸ਼ਹਿਰੀ/ਅਰਧ ਸ਼ਹਿਰੀ) ਵਿੱਚ ਕੀਤੀ ਜਾਵੇਗੀ। ਠੇਕਾ ਆਧਾਰ 'ਤੇ ਭਰਤੀ ਪਟਵਾਰੀਆਂ ਨੂੰ ਮਾਲ ਰਿਕਾਰਡ ਵਿੱਚ ਸਿੱਧੀ ਪਹੁੰਚ ਰਾਹੀਂ ਤਬਦੀਲ ਕਰਨ ਦਾ ਅਖਤਿਆਰ ਨਹੀੰ ਹੋਵੇਗਾ ਅਤੇ ਇਨ੍ਹਾਂ ਆਸਾਮੀਆਂ 'ਤੇ ਤਾਇਨਾਤ ਪਟਵਾਰੀ ਏ.ਐੱਸ.ਐਮ./ਡੀ.ਐੱਸ.ਐਮ. ਰਾਹੀਂ ਕੰਮ ਕਰਨਗੇ।