ਬੀਬੀਐਨ ਨੈਟਵਰਕ ਪੰਜਾਬ, ਸੌਨੂੰ ਉਁਪਲ, ਫਰੀਦਕੋਟ ਬਿਉਰੋ, 17 ਨੰਵਬਰ
ਗੋਲਡੀ ਬਰਾੜ ਹੀ ਡੇਰਾ ਪ੍ਰੇਮੀ ਕਤਲ ਮਾਮਲੇ ਦਾ ਮਾਸਟਰਮਾਇਡ ਸਾਹਮਣੇ ਆਇਆ ਹੈ, ਇਸ ਗਲ ਦਾ ਖੁਲਾਸਾ ਡੀਜੀਪੀ ਪੰਜਾਬ ਨੇ ਮੀਡਿਆ ਸਾਹਮਣੇ ਕੀਤਾ ਹੈ, ਇਸ ਜਾਣਕਾਰੀ ਮੁਤਾਬਿਕ ਗੋਲਡੀ ਬਰਾੜ ਨੇ ਹੀ ਡੇਰਾ ਪ੍ਰੇਮੀ ਪ੍ਰਦੀਪ ਦਾ ਕਤਲ ਕਰਵਾਇਆ ਹੈ, ਹਾਲਾਕਿ ਇਸ ਮਾਮਲੇ ਚ ਹਾਲੇ ਕੁਝ ਭੀ ਸਾਹਮਣੇ ਨਹੀਂ ਆਇਆ ਹੈ, ਉਥੇ ਹੀ ਫ਼ਰੀਦਕੋਟ 'ਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਹੱਤਿਆ ਮਾਮਲੇ 'ਚ ਪੰਜਾਬ ਪੁਲਿਸ ਨੇ 2 ਹੋਰ ਸ਼ੂਟਰਾਂ ਮਨਪ੍ਰੀਤ ਉਰਫ਼ ਮਨੀ ਤੇ ਭੁਪਿੰਦਰ ਉਰਫ਼ ਗੋਲਡੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਸ਼ੂਟਰ ਫ਼ਰੀਦਕੋਟ ਦੇ ਹੀ ਰਹਿਣ ਵਾਲੇ ਹਨ। ਦੋਵਾਂ ਨੂੰ ਜਲੰਧਰ, ਹੁਸ਼ਿਆਰਪੁਰ ਤੇ ਫ਼ਰੀਦਕੋਟ ਪੁਲਿਸ ਦੇ ਜੁਆਇੰਟ ਆਪ੍ਰੇਸ਼ਨ 'ਚ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਪੰਜਾਬ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਸ਼ੂਟਰਾਂ ਦੀ ਖਾਣ-ਪੀਣ ਤੇ ਠਹਿਰਣ ਦਾ ਇੰਤਜ਼ਾਮ ਕਰ ਮਦਦ ਕਰਨ ਵਾਲੇ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਦੇ ਪੁੱਤਰ ਬਲਜੀਤ ਉਰਫ਼ ਮੰਨਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦਿੱਲੀ ਪੁਲਿਸ ਨੇ ਪਟਿਆਲਾ ਦੇ ਦੁਘਾਟ ਤੋਂ ਤਿੰਨ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਤੇ ਗੋਲਡੀ ਬਰਾੜ ਨਾਲ ਸੰਪਰਕ ਵਿੱਚ ਹਰਜਿੰਦਰ ਸਿੰਘ ਰਾਜੂ ਨੂੰ ਵੀ ਜੇਲ੍ਹ ਵਿੱਚੋਂ ਪ੍ਰੋਡਕਸ਼ਨ ਵਾਰੰਟ 'ਤੇ ਪੁੱਛ ਗਿੱਛ ਕੀਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੀ ਇਕ ਟੀਮ ਦਿੱਲੀ ਪੁਲਿਸ ਦੇ ਸਪੈਸ਼ਨ ਸੈੱਲ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁੱਖ ਸ਼ੂਟਰ ਜਤਿੰਦਰ ਜੀਤੂ ਨੂੰ ਹਿਰਾਸਤ ਵਿੱਚ ਲੈਣ ਲਈ ਦਿੱਲੀ ਪਹੁੰਚੀ ਹੋਈ ਹੈ। ਹੁਣ ਇਸ ਮਾਮਲੇ ਵਿੱਚ ਹਰਿਆਣੇ ਦਾ ਇਕ ਸ਼ੂਟਰ ਹੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਰਹਿ ਗਿਆ ਹੈ।