ਬੀਬੀਐਨ ਨੈਟਵਰਕ ਪੰਜਾਬ,ਅੰਮ੍ਰਿਤਸਰ ਬਿਊਰੋਂ,18 ਨਵੰਬਰ
ਪੰਜਾਬ ਚ ਭਿਸ੍ਰਟਾਚਾਰ ਨੂੰ ਲੈ ਕੇ ਭਾਵੇਂ ਸਰਕਾਰ ਨੇ ਮੁਹਿੰਮ ਸੂਰੁ ਕੀਤੀ ਹੈ ਤੇ ਇਸ ਨੂੰ ਰੋਕਣ ਲਈ ਕਈ ਕਦਮ ਲਏ ਜਾ ਰਹੇ ਹਨ, ਪਰ ਫਿਰ ਭੀ ਪੰਜਾਬ ਚ ਭਿਸ੍ਰਟਾਚਾਰ ਰੁਕਣ ਦਾ ਨਾਮ ਨਹੀਂ ਲੈ ਰਿਹਾਂ ਹੈ ਅਤੇ ਪੰਜਾਬ ਚ ਭਿਸ੍ਰਟਾਚਾਰ ਦੇ ਮਾਮਲੇ ਦਿਨ ਬ ਦਿਨ ਸਾਹਮਣੇ ਆ ਰਹੇ ਹਨ
।
ਹੁਣ ਪੰਜਾਬ ਸਰਕਾਰ ਨੇ ਰਿਸ਼ਵਤਖੋਰਾਂ ਨਾਲ ਨਿੱਜਠਣ ਲਈ ਬਹੁਤ ਹੀ ਸਖਤੀ ਨਾਲ ਇਹਨਾਂ ਖਿਲਾਫ਼ ਕਦਮ ਚੁੱਕੇ ਹਨ। ਪੰਜਾਬ ਹੁਣ ਤੱਕ ਪੰਜਾਬ ਸਰਕਾਰ ਨੇ ਇਸ ਕੰਮ ਵਿੱਚ ਕਾਫ਼ੀ ਸਫ਼ਲਤਾ ਹਾਸਿਲ ਕੀਤੀ ਹੈ। ਕਈ ਲੋਕਾਂ ਨੂੰ ਇਸ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਨੌਕਰੀ ਤੋਂ ਲਾਹ ਕੇ ਰੰਗੇ ਹੱਥੀਂ ਰਿਸ਼ਵਤ ਲੈਂਦਿਆ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤਰ੍ਹਾਂ ਦਾ ਹੀ ਮਾਮਲਾ ਅੰਮ੍ਰਿਤਸਰ ਦਾ ਸਾਹਮਣੇ ਆਇਆ ਹੈ। ਇਹ ਘਟਨਾ ਦੀ ਸੂਚਨਾ ਇਸ ਪ੍ਰਕਾਰ ਹੈ।ਵਿਜੀਲੈਂਸ ਬਿਊਰੋ ਨੇ ਵੀਰਵਾਰ ਰਾਤ ਏਸੀਪੀ (ਪੂਰਬੀ) ਗੁਰਪ੍ਰਤਾਪ ਸਿੰਘ ਸਹੋਤਾ ਦੇ ਕਲਰਕ ਗੁਰਦੀਪ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਕਾਬੂ ਕੀਤਾ ਹੈ। ਮੁਲਜ਼ਮ ਦੇ ਕਬਜ਼ੇ ’ਚੋਂ ਪੰਜ ਹਜ਼ਾਰ ਰੁਪਏ ਬਰਾਮਦ ਕਰ ਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਐੱਸਐੱਸਪੀ (ਵਿਜੀਲੈਂਸ) ਵਰਿੰਦਰ ਸਿੰਘ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਫਿਲਹਾਲ ਵਿਜੀਲੈਂਸ ਵੱਲੋਂ ਸ਼ਿਕਾਇਤਕਰਤਾ ਦੇ ਨਾਂ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਵਿਜੀਲੈਂਸ ਵਿਭਾਗ ਨੂੰ ਸ਼ਿਕਾਇਤ ਮਿਲੀ ਸੀ ਕਿ ਹੈੱਡ ਕਾਂਸਟੇਬਲ ਗੁਰਦੀਪ ਸਿੰਘ ਕਿਸੇ ਕੰਮ ਨੂੰ ਪੂਰਾ ਕਰਨ ਬਦਲੇ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਗੁਰਦੀਪ ਨੂੰ ਯੋਜਨਾਬੱਧ ਤਰੀਕੇ ਨਾਲ ਪੈਸੇ ਦਿੱਤੇ ਗਏ ਤੇ ਫਿਰ ਉਸ ਨੂੰ ਰੰਗੇ ਹੱਥੀਂ ਫੜ ਲਿਆ ਗਿਆ।