ਬੀਬੀਐਨ ਨੈਟਵਰਕ ਪੰਜਾਬ,ਚੰਡੀਗੜ੍ਹ ਬਿਊਰੋਂ,18 ਨਵੰਬਰ
ਜਦੋਂ ਦੀ ਪੰਜਾਬ ਚ ਨਵੀਂ ਸਰਕਾਰ ਬਣੀ ਹੈ,ਸਰਕਾਰ ਨੇ ਕਈ ਨਵੇਂ ਫੈਸਲੇ ਲਏ ਹੋਏ ਹਨ। ਜਿਸ ਤੇ ਹੁਣ ਪੰਜਾਬ ਸਰਕਾਰ ਨੇ ਕਦੋਂ ਵੀ ਇਸ ਤੇ ਆਪਣੇ ਹੁਕਮ ਦੇ ਕੇ ਮੋਹਰ ਲਗਾ ਸਕਦੀ ਹੈ। ਹੁਣ ਪੰਜਾਬ ਕੈਬਨਿਟ ਦੀ ਬੈਠਕ ਚੰਡੀਗੜ੍ਹ ਦੇ ਮਿੰਨੀ ਸਕੱਤਰੇਤ ਚ ਜਾਰੀ ਹੈ। ਇਸ ਦੌਰਾਨ ਕਈ ਅਹਿਮ ਫ਼ੈਸਲਿਆਂ ਤੇ ਮੋਹਰ ਲੱਗ ਸਕਦੀ ਹੈ। ਕਿਹਾ ਜਾ ਰਿਹਾ ਹੈ ਕਿ ਸਰਕਾਰੀ ਮੁਲਾਜ਼ਮਾਂ ਨੂੰ ਵੀ ਖ਼ੁਸ਼ਖਬਰੀ ਮਿਲ ਸਕਦੀ ਹੈ। ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਦਾ ਨੋਟੀਫਿਕੇਸ਼ਨ ਜਾਰੀ ਕਰ ਸਕਦੀ ਹੈ। ਆਪੋ ਸਰਕਾਰ ਦੇ ਇਸ ਕਦਮ ਨੂੰ ਜਿੱਥੇ ਮੁਲਾਜ਼ਮਾਂ ਦੇ ਹਿੱਤ ਚ ਵੱਡਾ ਫੈਸਲਾ ਮੰਨਿਆ ਜਾ ਰਿਹਾ ਹੈ, ਉਥੇ ਹੀ ਗੁਜਰਾਤ ਚੋਣਾਂ ਚ ਸਰਕਾਰ ਦਾ ਇਹ ਫੈਸਲਾ ਸੱਤਾਧਾਰੀ ਧਿਰ ਲਈ ਮੁਸ਼ਕਲਾਂ ਖੜ੍ਹੀਆਂ ਕਰ ਸਕਦਾ ਹੈ। ਸੂਤਰ ਦੱਸਦੇ ਹਨ ਕਿ ਗੁਜਰਾਤ ਚ ਚੋਣਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਇਸ ਵਿੱਚ ਕਿਸੇ ਵੀ ਤਰ੍ਹਾਂ ਦੇਰੀ ਨਹੀਂ ਕਰਨਾ ਚਾਹੁੰਦੀ। ਹਾਲਾਂਕਿ, ਸਰਕਾਰ ਨੂੰ ਨੋਟੀਫਿਕੇਸ਼ਨ ਦੇ ਨਾਲੑ ਨਾਲ ਇਸ ਲਈ ਕਾਰਪਸ ਫੰਡ ਇਕੱਠਾ ਕਰਨ ਲਈ ਸੰਘਰਸ਼ ਕਰਨਾ ਪਵੇਗਾ। ਹਾਲਾਂਕਿ ਸਰਕਾਰ ਨੇ ਭਾਵੇਂ ਪਿਛਲੇ ਮਹੀਨੇ ਹੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਐਲਾਨ ਕੀਤਾ ਸੀ ਪਰ ਹੁਣ ਇਸ ਸਕੀਮ ਨੂੰ ਲਾਗੂ ਕਰਨ ਦੀ ਤਜਵੀਜ਼ ਸੂਬੇ ਦੇ ਵਿੱਤ ਵਿਭਾਗ ਵੱਲੋਂ ਤਿਆਰ ਕੀਤੀ ਜਾ ਰਹੀ ਹੈ।