ਨਾਬਾਲਗ ਦਲਿਤ ਲੜਕੀ ਦੇ ਜ਼ਬਰ ਜ਼ਿਨਾਹ ਮਾਮਲੇ ਚ ਦੋ ਖ਼ਿਲਾਫ਼ ਕੇਸ ਦਰਜ
ਪੀੜਤ ਪਰਿਵਾਰ ਨੇ ਕੀਤਾ ਮੈਡਮ ਪੂਨਮ ਕਾਂਗੜਾ ਦਾ ਵਿਸ਼ੇਸ਼ ਧੰਨਵਾਦ
ਬੀਬੀਐਨ, ਨੈੱਟਵਰਕ ਪੰਜਾਬ, ਸੋਨੂੰ ਉਪਲ, ਤਪਾ ਮੰਡੀ/ਬਰਨਾਲਾ/ਸੰਗਰੂਰ 18 ਨਵੰਬਰ
ਤਪਾ ਮੰਡੀ ਦੇ ਇੱਕ ਦਲਿਤ ਪਰਿਵਾਰ ਨਾਲ ਸਬੰਧਤ ਨਾਬਾਲਗ ਲੜਕੀ ਦੇ ਕਥਿਤ ਜ਼ਬਰ ਜ਼ਿਨਾਹ ਦੇ ਮਾਮਲੇ ਵਿੱਚ ਮੈਡਮ ਪੂਨਮ ਕਾਂਗੜਾ ਮੈਂਬਰ ਐਸ ਸੀ ਕਮਿਸ਼ਨ ਪੰਜਾਬ ਦੇ ਦਖ਼ਲ ਤੋਂ ਬਾਅਦ ਤਪਾ ਮੰਡੀ ਦੇ ਪੁਲਿਸ ਥਾਣਾ ਵਿਖੇ ਮੁੱਖ ਕਥਿਤ ਦੋਸ਼ੀ ਸਣੇ ਦੋ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗਿਰਫ਼ਤਾਰ ਕੀਤਾ ਗਿਆ ਹੈ ਗੌਰਤਲਬ ਹੈ ਕਿ ਤਪਾ ਮੰਡੀ ਦੀ ਦਸਵੀਂ ਕਲਾਸ ਵਿੱਚ ਪੜ੍ਹਦੀ ਦਲਿਤ ਨਾਬਾਲਗ ਲੜਕੀ ਨਾਲ ਜਬਰ-ਜਨਾਹ ਦੇ ਮਾਮਲੇ ਵਿੱਚ ਪੀੜਤਾ ਵੱਲੋਂ 27 ਅਕਤੂਬਰ ਨੂੰ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਨੂੰ ਮਿਲ ਕੇ ਉਨ੍ਹਾਂ ਨਾਲ ਕਥਿਤ ਜ਼ਬਰ ਜ਼ਿਨਾਹ ਕਰਨ ਵਾਲੇ ਅਤੇ ਉਸ ਤੋਂ ਜ਼ਬਰਨ ਕਥਿਤ ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਲਈ ਇੱਕ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ ਪ੍ਰੰਤੂ 20 ਦਿਨ ਬੀਤਣ ਤੇ ਪੁਲਿਸ ਵੱਲੋਂ ਕੋਈ ਕਾਰਵਾਈ ਨਾ ਕਰਨ ਤੋਂ ਨਿਰਾਸ਼ ਹੋ ਕੇ ਪੀੜਤਾ ਵੱਲੋਂ 15 ਨਵੰਬਰ ਨੂੰ ਮੈਡਮ ਪੂਨਮ ਕਾਂਗੜਾ ਮੈਂਬਰ ਐਸ ਸੀ ਕਮਿਸ਼ਨ ਪੰਜਾਬ ਨੂੰ ਸ਼ਿਕਾਇਤ ਦੇ ਕੇ ਇਨਸਾਫ਼ ਦੀ ਮੰਗ ਕੀਤੀ ਗਈ ਸੀ ਜਿਸ ਦੇ ਚਲਦਿਆਂ ਮੈਡਮ ਪੂਨਮ ਕਾਂਗੜਾ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਫਟਕਾਰ ਲਗਾਉਂਦਿਆਂ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਸਨ ਮੈਡਮ ਪੂਨਮ ਕਾਂਗੜਾ ਦੀ ਘੁਰਕੀ ਤੋ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਹਰਕਤ ਵਿੱਚ ਆਉਂਦਿਆਂ ਬਿਤੇ ਦਿਨੀਂ ਥਾਣਾ ਤਪਾ ਮੰਡੀ ਵਿਖੇ ਕਥਿਤ ਮੁੱਖ ਦੋਸ਼ੀ ਅਮਨ ਤਾਇਲ ਸਣੇਂ ਦੋ ਖ਼ਿਲਾਫ਼ ਅ/ਧ 376 ਸਣੇ ਵੱਖ ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਦੋਵਾਂ ਨੂੰ ਗਿਰਫ਼ਤਾਰ ਕੀਤਾ ਗਿਆ ਹੈ ਜਿਸ ਵਜੋਂ ਪੀੜਤ ਪਰਿਵਾਰ ਵੱਲੋਂ ਮੈਡਮ ਪੂਨਮ ਕਾਂਗੜਾ ਮੈਂਬਰ ਐਸ ਸੀ ਕਮਿਸ਼ਨ ਪੰਜਾਬ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਾਨਯੋਗ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਬਦੌਲਤ ਹੀ ਇਨਸਾਫ਼ ਮੀਲੀਆ ਹੈ ਉਨ੍ਹਾਂ ਇਹ ਵੀ ਮੰਗ ਕੀਤੀ ਕਿ ਮੁਕੱਦਮੇ ਵਿੱਚ ਸ਼ਾਮਲ ਦੋਨਾਂ ਤੋਂ ਇਲਾਵਾ ਹੋਰ ਵੀ ਇਸ ਮਾਮਲੇ ਵਿੱਚ ਸ਼ਾਮਲ ਹਨ ਉਨ੍ਹਾਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇ ਇਸ ਸਬੰਧੀ ਮੈਡਮ ਪੂਨਮ ਕਾਂਗੜਾ ਨੇ ਕਿਹਾ ਕਿ ਇਸ ਕੇਸ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਐਸ ਸੀ ਕਮਿਸ਼ਨ ਹਰ ਇੱਕ ਨੂੰ ਇਨਸਾਫ਼ ਦਿਵਾਉਣ ਲਈ ਹਮੇਸ਼ਾ ਤਤਪਰ ਹੈ।