ਬੀਬੀਐਨ ਨੈਟਵਰਕ ਪੰਜਾਬ,ਲੁਧਿਆਣਾ ਬਿਊਰੋਂ,19 ਨਵੰਬਰ
ਪੰਜਾਬ ਚ ਬੀਤੇ ਹਫ਼ਤੇ ਦੇ ਦੌਰਾਨ ਮੌਸਮ ਚ ਤਬਦੀਲੀ ਆਉਣ ਕਾਰਣ ਮੌਸਮ ਠੰਢਾ ਹੋ ਗਿਆ ਹੈ। ਜਿਸ ਕਰਕੇ ਲੋਕਾਂ ਨੇ ਸਰਦੀ ਸ਼ੁਰੂ ਹੁੰਦੇ ਹੀ ਊਨੀ ਕੱਪੜੇ ਦੀ ਵਰਤੋਂ ਸ਼ੁਰੂ ਕਰ ਦਿੱਤੇ ਹਨ। ਮੌਸਮ ਨਾਲ ਸੰਬੰਧਿਤ ਹਰ ਦਿਨ ਖ਼ਬਰ ਆਉਂਦੀ ਰਹਿੰਦੀ ਹੈ।ਹੁਣ ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਭਵਿੱਖਬਾਣੀ ਨੇ ਆਉਣ ਵਾਲੇ ਦਿਨਾਂ ਚ ਮੌਸਮ ਚ ਹੋਰ ਠੰਢਾ ਹੌਣ ਦੀ ਤਬਦੀਲੀ ਜਤਾਈ ਜਾ ਰਹੀ ਹੈ।ਜਿਸ ਵਿੱਚ ਇਹ ਭਵਿੱਖਬਾਣੀ ਕੀਤੀ ਗਈ ਹੈ।
ਪੰਜਾਬ ਵਿੱਚ ਅਗਲੇ ਹਫ਼ਤੇ ਤੋਂ ਠੰਢ ਦਾ ਕਹਿਰ ਸ਼ੁਰੂ ਹੋ ਜਾਵੇਗਾ। ਹੁਣ ਸਮੋਗ ਤੋਂ ਬਾਅਦ ਧੁੰਦ ਵੀ ਹੋਵੇਗੀ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਵਿੱਚ 21 ਨਵੰਬਰ ਤੱਕ ਮੌਸਮ ਖੁਸ਼ਕ ਰਹੇਗਾ। ਇਸ ਦੌਰਾਨ ਘੱਟੋ—ਘੱਟ ਤਾਪਮਾਨ ਚ ਕੋਈ ਬਦਲਾਅ ਨਹੀਂ ਹੋਵੇਗਾ।ਦੂਜੇ ਪਾਸੇ 22 ਨਵੰਬਰ ਤੋਂ ਪੰਜਾਬ ਵਿੱਚ ਘੱਟੋ—ਘੱਟ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ।ਇਸ ਸਮੇਂ ਜਿਨ੍ਹਾਂ ਜ਼ਿਲ੍ਹਿਆਂ ਵਿਚ ਘੱਟੋ—ਘੱਟ ਤਾਪਮਾਨ 7 ਤੋਂ 9 ਡਿਗਰੀ ਸੈਲਸੀਅਸ ਦੇ ਵਿਚਕਾਰ ਚੱਲ ਰਿਹਾ ਹੈ, ਤਾਪਮਾਨ 5 ਡਿਗਰੀ ਤੋਂ ਘੱਟ ਵੀ ਹੋ ਸਕਦਾ ਹੈ।ਪੰਜਾਬ ਚ ਸਵੇਰੇ—ਸ਼ਾਮ ਧੁੰਦ ਵੀ ਪੈ ਸਕਦੀ ਹੈ।ਮੌਸਮ ਵਿਗਿਆਨੀਆਂ ਅਨੁਸਾਰ ਧੁੰਦ ਉਦੋਂ ਪੈਂਦੀ ਹੈ ਜਦੋਂ ਘੱਟੑਘੱਟ ਤਾਪਮਾਨ 5 ਡਿਗਰੀ ਤੋਂ ਘੱਟ ਹੁੰਦਾ ਹੈ। ਹਵਾ ਦੀ ਦਿਸ਼ਾ ਬਦਲਦ ਨਾਲ ਠੰਢ ਵੱਧ ਜਾਵੇਗੀ। ਪਿਛਲੇ ਹਫ਼ਤੇ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਕਈ ਜ਼ਿਲ੍ਹਿਆਂ ਵਿੱਚ ਰਾਤਾਂ ਗਰਮ ਰਹੀਆਂ। ਰਾਤ ਦਾ ਤਾਪਮਾਨ ਆਮ ਨਾਲੋਂ ਪੰਜ ਤੋਂ ਛੇ ਡਿਗਰੀ ਵੱਧ ਸੀ।