ਵਾਲੀਬਾਲ: ਸਾਈ ਵਿੰਗ ਬਾਦਲ ਨੇ ਸਪੋਰਟਸ ਸਕੂਲ ਘੁੱਦਾ ਨੂੰ ਹਰਾ ਕੇ ਪਹਿਲਾ ਸਥਾਨ ਮੱਲਿਆ
ਬੀਬੀਐਨ ਨੈਟਵਰਕ ਪੰਜਾਬ,ਬਰਨਾਲਾ ਬਿਊਰੋਂ,19 ਨਵੰਬਰ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਵਿਖੇ ਚੱਲ ਰਹੀਆਂ 66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਅੰਡਰ 19 ਵਾਲੀਬਾਲ (ਲੜਕੀਆਂ ਦੇ ਮੁਕਾਬਲੇ) ਦੌਰਾਨ ਅੱਜ ਤੀਜੇ ਦਿਨ ਰੌਚਕ ਮੁਕਾਬਲੇ ਵੇਖਣ ਨੂੰ ਮਿਲੇ। ਡੀ.ਐੱਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਡੀ.ਈ.ਓ. ਸੈਕੰਡਰੀ ਬਰਨਾਲਾ ਸਰਬਜੀਤ ਸਿੰਘ ਤੂਰ ਦੀ ਅਗਵਾਈ ਵਿੱਚ ਚੱਲ ਰਹੇ ਮੁਕਾਬਲਿਆਂ ਦੌਰਾਨ ਅੱਜ ਹੋਏ ਫਾਈਨਲ ਮੁਕਾਬਲੇ ਵਿੱਚ ਸਾਈ ਵਿੰਗ ਬਾਦਲ ਨੇ ਸਪੋਰਟਸ ਸਕੂਲ ਘੁੱਦਾ ਨੂੰ 3–2 ਦੇ ਫਰਕ ਨਾਲ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਸ੍ਰੀ ਮੁਕਤਸਰ ਸਾਹਿਬ ਨੇ ਤੀਜਾ ਤੇ ਲੁਧਿਆਣਾ ਦੀ ਟੀਮ ਨੇ ਚੌਥਾ ਸਥਾਨ ਹਾਸਲ ਕੀਤਾ ਹੈ।
ਇਸ ਤੋਂ ਇਲਾਵਾ ਅੱਜ ਸ਼ੁਰੂ ਹੋਏ ਲੜਕਿਆਂ ਦੇ ਮੁਕਾਬਲੇ ਵਿੱਚ ਮਾਲੇਰਕੋਟਲਾ ਨੇ ਸੰਗਰੂਰ, ਮਾਨਸਾ ਨੇ ਫਰੀਦਕੋਟ, ਲੁਧਿਆਣਾ ਨੇ ਬਰਨਾਲਾ, ਸ੍ਰੀ ਮੁਕਤਸਰ ਸਾਹਿਬ ਨੇ ਫਹਿਤਗੜ੍ਹ ਸਾਹਿਬ, ਪਟਿਆਲਾ ਨੇ ਬਠਿੰਡਾ, ਪਠਾਨਕੋਟ ਨੇ ਰੂਪ ਨਗਰ ਨੂੰ ਹਰਾਇਆ। ਇਸ ਮੌਕੇ ਪ੍ਰਿੰਸੀਪਲ ਸੰਤੋਖ ਸਿੰਘ ਗਿੱਲ, ਪ੍ਰਿੰਸੀਪਲ ਸੁਖਮਿੰਦਰਪਾਲ ਸਿੰਘ ਬਰਾੜ, ਜਗਰੂਪ ਸਿੰਘ ਪੀ.ਏ.ਯੂ. ਲੁਧਿਆਣਾ, ਬੂਟਾ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਮੁੰਦਰੀ, ਵਿਕਰਮ ਸਿੰਘ ਧਨੌਲਾ ਅਤੇ ਨਰਿਪਜੀਤ ਸਿੰਘ ਜਵੰਧਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ।ਇਸ ਮੌਕੇ ਪ੍ਰਿੰਸੀਪਲ ਬਲਜਿੰਦਰਪਾਲ ਸਿੰਘ, ਪ੍ਰਿੰਸੀਪਲ ਰਾਕੇਸ਼ ਕੁਮਾਰ, ਪ੍ਰਿੰਸੀਪਲ ਸੀਮਾ ਰਾਣੀ, ਪ੍ਰਿੰਸੀਪਲ ਨੀਰਜਾ, ਪ੍ਰਿੰਸੀਪਲ ਭਾਰਤੀ ਨੰਦਾ, ਹੈੱਡ ਮਾਸਟਰ ਪ੍ਰਦੀਪ ਕੁਮਾਰ, ਬੀ.ਐਮ. ਸਪੋਰਟਸ ਪਰਮਜੀਤ ਕੌਰ ਸਮੇਤ ਵੱਖ–ਵੱਖ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕ, ਟੀਮ ਇੰਚਾਰਜ ਅਤੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਹੋਏ ਖਿਡਾਰੀ ਮੌਜੂਦ ਸਨ।