ਬੀਬੀਐਨ ਨੈਟਵਰਕ ਪੰਜਾਬ,ਮਨੀਸ਼ ਕੁਮਾਰ ਬਾਵਾ,ਫਿਰੋਜ਼ਪੁਰ ਬਿਊਰੋਂ,19 ਨਵੰਬਰ
ਸੂਬੇ ਚ ਪੰਜਾਬ ਸਰਕਾਰ ਨੇ ਨਸ਼ਾਂ ਤਸ਼ਕਰੀ ਨੂੰ ਲਈ ਨਵੀਂ ਮੁਹਿੰਮ ਵਿੱਢੀ ਹੈ। ਜਿਸ ਵਿੱਚ ਪੰਜਾਬ ਦੇ ਹਰ ਜਿਲ੍ਹੇ ਚ ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਦੀ ਮੱਦਦ ਨਾਲ ਹੁਣ ਤੱਕ ਕਾਫ਼ੀ ਸਫ਼ਲਤਾ ਹਾਸਿਲ ਕੀਤੀ ਹੈ। ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਨੇ ਪੰਜਾਬ ਚ ਸਰਚ ਅਪਰੇਸ਼ਨ ਦੇ ਦੌਰਾਨ ਨਸ਼ਾ ਤਸ਼ਕਰੀ ਤੇ ਕਾਫ਼ੀ ਠੱਲ੍ਹ ਪਾਈ ਜਾ ਰਹੀ ਹੈ। ਇਸ ਤਰ੍ਹਾਂ ਦੀ ਸੂਚਨਾ ਵਿੱਚ ਇਹ ਸਾਹਮਣੇ ਆਇਆ ਹੈ ਕਿ ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ ਵੱਖ ਵੱਖ ਥਾਵਾਂ ਤੋਂ 9 ਵਿਅਕਤੀਆਂ ਨੂੰ 181 ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਵੱਖ— ਵੱਖ ਥਾਣਿਆਂ ਵਿਚ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਇਸ ਘਟਨਾ ਬਾਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਸਬ ਇੰਸਪੈਕਟਰ ਪਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਨੇੜੇ ਬਜਾਜ ਡੇਅਰੀ ਸਿਟੀ ਫਿਰੋਜ਼ਪੁਰ ਪੁੱਜੇ ਤਾਂ ਇਕ ਨੌਜਵਾਨ ਸੋਨੂੰ ਉਰਫ ਗੰਜਾ ਪੁੱਤਰ ਛਿੰਦਾ ਵਾਸੀ ਵਾਰਡ ਨੰਬਰ 3 ਨਵੀਂ ਆਬਾਦੀ ਭਾਰਤ ਨਗਰ ਸਿਟਂ ਫਿਰੋਜ਼ਪੁਰ ਪੈਦਲ ਆਉਂਦਾ ਵਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਤੇ ਮੌਕੇ ਤੋਂ ਭੱਜ ਪਿਆ। ਜਿਸ ਨੂੰ ਪੁਲਿਸ ਪਾਰਟੀ ਵੱਲੋਂ ਸ਼ੱਕ ਦੀ ਬਿਨਾ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਇਸ ਕੋਲੋਂ 11 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਆਰਿਫ ਪੁਲਿਸ ਦੇ ਏਐੱਸਆਈ ਮਹਿਤਾਬ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਲਿੰਕ ਰੋਡ ਗੁਲਾਮੀ ਵਾਲਾ ਪਾਸ ਪੁੱਜੇ ਤਾਂ ਇਕ ਮੁੱਲਾ ਫੈਸ਼ਨ ਨੌਜਵਾਨ ਗੁਰਵਿੰਦਰ ਸਿੰਘ ਉਰਫ ਗੱਗੂ ਪੁੱਤਰ ਅਨੈਤ ਸਿੰਘ ਵਾਸੀ ਵਾਰਡ ਨੰਬਰ 5 ਮੱਲਾਂਵਾਲਾ ਪੈਦਲ ਆਉਂਦਾ ਵਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਤੇ ਮੌਕੇ ਤੋਂ ਭੱਜ ਪਿਆ। ਜਿਸ ਨੂੰ ਪੁਲਿਸ ਪਾਰਟੀ ਵੱਲੋਂ ਸ਼ੱਕ ਦੀ ਬਿਨਾਅ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਇਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਸਿਟੀ ਜ਼ੀਰਾ ਦੇ ਏਐੱਸਆਈ ਸਤਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਸ਼ੇਰਾਂ ਵਾਲਾ ਚੋਂਕ ਜ਼ੀਰਾ ਪਾਸ ਪੁੱਜੇ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਸਤਨਾਮ ਸਿੰਘ ਉਰਫ ਰਵੀ ਪੁੱਤਰ ਸਤਪਾਲ ਫੱਟੂ ਵਾਸੀ ਬਸਤੀ ਮਾਛੀਆ ਜ਼ੀਰਾ ਹੈਰੋਇਨ ਵੇਚਣ ਦਾ ਆਦੀ ਹੈ, ਜਿਸ ਤੇ ਮੁਖਬਰ ਵੱਲੋਂ ਦੱਸੀ ਜਗ੍ਹਾ ’ਤੇ ਛਾਪੇਮਾਰੀ ਕਰਕੇ ਦੋਸ਼ੀ ਨੂੰ ਕਾਬੂ ਕੀਤਾ ਗਿਆ ਤੇ ਤਲਾਸ਼ੀ ਦੌਰਾਨ ਇਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸੇ ਹੀ ਥਾਣੇ ਦੇ ਏਐੱਸਆਈ ਜੋਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਮਨਸੂਰ ਵਦੇਵਾ ਬੱਸ ਅੱਡਾ ਪਾਸ ਪੁੱਜੇ ਤਾਂ ਇਕ ਮੋਟਰਸਾਈਕਲ ਨੰਬਰ ਪੀਬੀ 47 2821 ’ਤੇ ਦੋ ਨੌਜਵਾਨ ਲਵਲਜੀਤ ਸਿੰਘ ਉਰਫ ਲਵਲੀ ਪੁੱਤਰ ਬਿੱਕਰ ਸਿੰਘ ਵਾਸੀ ਮਨਸੂਰ ਦੇਵਾ, ਵਿਸ਼ਾਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮਨਸੂਰ ਦੇਵਾ ਆਉਂਦੇ ਵਿਖਾਈ ਦਿੱਤੇ ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਏ ਤੇ ਇਕ ਦਮ ਮੋਟਰਸਾਈਕਲ ਪਿੱਛੇ ਮੋੜ ਕੇ ਭੱਜਣ ਲੱਗੇ, ਜਿਨ੍ਹਾਂ ਨੂੰ ਪੁਲਿਸ ਪਾਰਟੀ ਵੱਲੋਂ ਸ਼ੱਕ ਦੀ ਬਿਨਾਅ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਇਨ੍ਹਾਂ ਕੋਲੋਂ 13 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਕੁੱਲਗੜ੍ਹੀ ਪੁਲਿਸ ਦੇ ਏਐੱਸਆਈ ਵਿਨੋਦ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਬੱਸ ਅੱਡਾ ਸ਼ੇਰ ਖਾਂ ਪਾਸ ਪੁੱਜੇ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਸਾਜਨ ਸਿੰਘ ਬੂਟਾ ਪੁੱਤਰ ਨਹਿਲ ਸਿੰਘ ਵਾਸੀ ਸ਼ੇਰ ਖਾਂ ਹੈਰੋਇਨ ਵੇਚਣ ਦਾ ਆਦੀ ਹੈ, ਜੋ ਹੁਣ ਵੀ ਸ਼ੇਰ ਖਾਂ ਤੋਂ ਸੋਢੀ ਨਗਰ ਨੂੰ ਜਾਂਦੀ ਲਿੰਕ ਸੜਕ ’ਤੇ ਖੜਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ, ਜੇਕਰ ਹੁਣੇ ਇਸ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ ’ਤੇ ਛਾਪੇਮਾਰੀ ਕਰਕੇ ਕਾਬੂ ਕੀਤਾ ਗਿਆ ਤੇ ਤਲਾਸ਼ੀ ਦੌਰਾਨ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਲੱਖੋਕੇ ਬਹਿਰਾਮ ਦੇ ਏਐੱਸਆਈ ਗੁਰਕੰਵਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਬੱਸ ਅੱਡਾ ਨਵਾਂ ਕਿਲਾ ਪਾਸ ਪੁੱਜੇ ਤਾਂ ਇਕ ਨੌਜਵਾਨ ਜਤਿਨ ਗਿੱਲ ਪੁੱਤਰ ਡੈਨੀ ਵਾਸੀ ਵਾਰਡ ਨੰਬਰ 13 ਨੇੜੇ ਬਾਬਾ ਗੁਲਾਬ ਸ਼ਾਹ ਬਸਤੀ ਆਵਾ ਪੈਦਲ ਆਉਂਦਾ ਵਿਖਾਈ ਦਿੱਤਾ। ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਤੇ ਮੌਕੇ ਤੋਂ ਭੱਜ ਪਿਆ। ਜਿਸ ਨੁੂੰ ਪੁਲਿਸ ਪਾਰਟੀ ਵੱਲੋਂ ਸ਼ੱਕ ਦੀ ਬਿਨਾਅ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਇਸ ਕੋਲੋਂ 27 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਮੱਲਾਂਵਾਲਾ ਪੁਲਿਸ ਦੇ ਸਬ ਇੰਸਪੈਕਟਰ ਗੁਰਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਸ਼ੈਲਰ ਵਾਲਾ ਰੋਡ ਪਾਸ ਪੁੱਜੇ ਤਾਂ ਇਕ ਨੌਜਵਾਨ ਦੀਪਕ ਸ਼ਰਮਾ ਉਰਫ ਦੀਪੂ ਪੁੱਤਰ ਰਮੇਸ਼ ਸ਼ਰਮਾ ਵਾਸੀ ਵਾਰਡ ਨੰਬਰ 9 ਮੱਲਾਂਵਾਲਾ ਪੈਦਲ ਆਉਂਦਾ ਵਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਤੇ ਮੌਕੇ ਤੋਂ ਭੱਜ ਪਿਆ। ਜਿਸ ਨੂੰ ਪੁਲਿਸ ਪਾਰਟੀ ਵੱਲੋਂ ਸ਼ੱਕ ਦੀ ਬਿਨਾਅ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਇਸ ਕੋਲੋਂ 70 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਮੱਖੂ ਪੁਲਿਸ ਦੇ ਏਐੱਸਆਈ ਅਵਨੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਪਿੰਡ ਖੰਨਾ ਪਾਸ ਪੁੱਜੇ ਤਾਂ ਇਕ ਨੌਜਵਾਨ ਦਰਸ਼ਨ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਤਾਰੇ ਵਾਲਾ ਮੋਟਰਸਾਈਕਲ ’ਤੇ ਆਉਂਦਾ ਵਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਤੇ ਇਕ ਦਮ ਮੋਟਰਸਾਈਕਲ ਮੋੜ ਕੇ ਭੱਜਣ ਲੱਗਾ, ਜਿਸ ਨੂੰ ਪੁਲਿਸ ਪਾਰਟੀ ਵੱਲੋਂ ਸ਼ੱਕ ਦੀ ਬਿਨਾਅ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਇਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲੇ ਦਰਜ ਕਰ ਲਏ ਗਏ ਹਨ।