ਬੀਬੀਐਨ ਨੈਟਵਰਕ ਪੰਜਾਬ,ਮਨੀਸ਼ ਕੁਮਾਰ ਬਾਵਾ,ਫਿਰੋਜ਼ਪੁਰ ਬਿਊਰੋ,19 ਨਵੰਬਰ
ਪੰਜਾਬ ਚ ਹਰ ਦਿਨ ਚੋਰੀ ਦੀ ਨਵੀਂ ਘਟਨਾ ਸੁਣਨ ਨੁੂੰ ਮਿਲਦੀ ਹੈ।ਜਿਸ ਵਿੱਚ ਕਈ ਲੋਕਾਂ ਦਾ ਕੀਮਤ ਤੋਂ ਕੀਮਤੀ ਸਮਾਨ ਚੋਰੀ ਹੋ ਜਾਂਦਾ ਹੈ।ਚੋਰੀ ਕਰਨ ਵਾਲੇ ਆਸ—ਪਾਸ ਹੀ ਹੁੰਦੇ ਹਨ,ਸਹੀ ਮੌਕਾ ਦੇਖ ਕੇ ਇਹ ਵਿਅਕਤੀ ਆਪਣੇ ਇਸ ਕੰਮ ਨੂੰ ਅੰਜ਼ਾਮ ਦਿੰਦੇ ਹਨ।ਇਹ ਘਟਨਾ ਜਿਸ ਵਿੱਚ
ਸੀਆਈਏ ਸਟਾਫ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਚੋਰੀ ਦੇ ਮੋਬਾਇਲ ਫੋਨ ਅਤੇ ਇਕ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਥਾਣਾ ਕੈਂਟ ਫਿਰੋਜ਼ਪੁਰ ਵਿਖੇ 379ੑਬੀ ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸੀਆਈਏ ਸਟਾਫ ਦੇ ਏਐੱਸਆਈ ਗੁਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਪਾਇਲਟ ਚੋਂਕ ਕੈਂਟ ਫਿਰੋਜ਼ਪੁਰ ਵਿਖੇ ਪੁੱਜੇ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀਅਨ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਬਿੱਲੂ ਸਿੰਘ ਵਾਸੀ ਹਾਕੇ ਵਾਲਾ ਅਤੇ ਹਨੀ ਪੁੱਤਰ ਓਮ ਪ੍ਰਕਾਸ਼ ਵਾਸੀ ਮਕਾਨ ਨੰਬਰ 115 ਗਲੀ ਚੋਂਕੀ ਵਾਲੀ ਲਾਲ ਕੁੜਤੀ ਕੈਂਟ ਫਿਰੋਜ਼ਪੁਰ ਜੋ ਰਾਹਗੀਰਾਂ ਦੇ ਮੋਬਾਇਲ ਫੋਨ ਝਪਟ ਮਾਰ ਕੇ ਖੋਹਦੇ ਹਨ ਅਤੇ ਅੱਗੇ ਵੇਚਦੇ ਹਨ। ਪੁਲਿਸ ਪਾਰਟੀ ਵੱਲੋਂ ਦੋਸ਼ੀਅਨ ’ਤੇ ਛਾਪੇਮਾਰੀ ਕਰਕੇ ਕਾਬੂ ਕੀਤਾ ਗਿਆ ਤੇ ਇਨ੍ਹਾਂ ਕੋਲੋਂ 2 ਮੋਬਾਇਲ ਫੋਨ ਅਤੇ ਇਕ ਮੋਟਰਸਾਈਕਲ ਹਾਂਡਾ ਐੱਚਐੱਫ ਡੀਲਕਸ ਬਰਾਮਦ ਹੋਇਆ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।