ਬੀਬੀਐਨ ਨੈਟਵਰਕ ਪੰਜਾਬ,ਅੰਮ੍ਰਿਤਸਰ ਬਿਊਰੋਂ,19 ਨਵੰਬਰ
ਪੰਜਾਬ ਜਿੰਨ੍ਹੇ ਵੀ ਸਾਇਨ ਬੋਰਡ ਲੱਗੇ ਹੋਏ ਹਨ,ਜਿੰਨ੍ਹਾ ਤੇ ਅੰਗਰੇਜ਼ੀ ਭਾਸ਼ਾ ਦਾ ਅਨੁਵਾਦ ਕੀਤਾ ਹੋਇਆ ਹੈ।ਇਹਨਾਂ ਵਿੱਚੋਂ ਕਈ ਸਾਇਨ ਬੋਰਡ ਜਾ ਮਿਟੇ ਹੋਏ ਹਨ ਜ਼ਾਂ ਟੁੱਟ ਗਏ ਹਨ।ਇਸ ਲਈ ਪੰਜਾਬ ਸਰਕਾਰ ਨੇ ਇਹਨਾਂ ਬੋਰਡਾਂ ਤੇ ਹੁਣ ਪੰਜਾਬੀ ਲਿਖੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਰਾਜ ਪੱਧਰੀ ਪੰਜਾਬੀ ਮਹੀਨਾ ਪ੍ਰੋਗਰਾਮ ਚ ਸ਼ਾਮਲ ਹੋਏ। ਉਨ੍ਹਾਂ ਤੋਂ ਇਲਾਵਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹਰ ਵਿਸ਼ੇਸ਼ ਤੌਰ ਤੇ ਪਹੁੰਚੇ। ਪ੍ਰੋਗਰਾਮ ਦੌਰਾਨ ਸਾਹਿਤ ਵਿੱਚ ਪ੍ਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਸਾਰੇ ਵਿੱਚ ਸਾਈਨ ਬੋਰਡਾਂ ਤੇ ਪੰਜਾਬੀ ਚ ਹਦਾਇਤਾਂ ਲਿਖਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 21 ਫਰਵਰੀ ਨੂੰ ਅੰਤਰਰਾਸ਼ਟਰੀ ਭਾਸ਼ਾ ਦਿਵਸ ਹੈ, ਇਸ ਤੋਂ ਪਹਿਲਾਂ ਅਧਿਕਾਰੀਆਂ ਨੂੰ ਇਹ ਕੰਮ ਪੂਰਾ ਕਰਨਾ ਹੋਵੇਗਾ। ਉਸ ਤੋਂ ਬਾਅਦ ਸਖ਼ਤੀ ਕੀਤੀ ਜਾਵੇਗੀ। ਉਨ੍ਹਾਂ ਪੰਜਾਬੀਆਂ ਨੂੰ ਪੰਜਾਬੀ ਨੂੰ ਪਹਿਲ ਦੇਣ ਦੀ ਅਪੀਲ ਵੀ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ ਅਤੇ ਇਸ ਨੂੰ ਸੰਭਾਲਣਾ ਸਾਡਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਸਮਾਂ ਆ ਰਿਹਾ ਹੈ ਕਿ ਅਸੀਂ ਪੰਜਾਬੀ ਬੋਲਣ ਤੋਂ ਸ਼ਰਮ ਮਹਿਸੂਸ ਕਰ ਰਹੇ ਹਾਂ, ਜਦਕਿ ਪੰਜਾਬੀ ਦੁਨੀਆ ਵਿਚ ਨੌਵੇਂ ਸਥਾਨ ਤੇ ਹੈ। ਅਸੀਂ ਆਪਣੀ ਮਾਂ ਬੋਲੀ ਤੋਂ ਦੂਰ ਹੁੰਦੇ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਪੰਜਾਬੀ ਭਾਸ਼ਾ ਦੇ ਸਾਈਨ ਬੋਰਡ ਲਾਏ ਗਏ ਹਨ।ਪਰ ਪੰਜਾਬ ਵਿੱਚ ਰਹਿ ਕੇ ਅਸੀਂ ਇਸ ਤੋਂ ਦੂਰ ਹੁੰਦੇ ਜਾ ਰਹੇ ਹਾਂ। ਇਸ ਤੋਂ ਇਲਾਵਾ ਉਨ੍ਹਾਂ ਵੱਖ ਵੱਖ ਕਵੀਆਂ ਦੀਆਂ ਉਦਾਹਰਣਾਂ ਦੇ ਕੇ ਪੰਜਾਬੀ ਅਤੇ ਪੰਜਾਬੀ ਵਿਰਸੇ ਨੂੰ ਸੰਭਾਲਣ ਦੀ ਗੱਲ ਕੀਤੀ।