ਬੀਬੀਐਨ ਨੈੱਟਵਰਕ ਪੰਜਾਬ, ਹਰਵਿੰਦਰਪਾਲ ਸ਼ਰਮਾ, ਜੈਤੋਂ ਬਿਊਰੋ 19 ਨਵੰਬਰ
ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਪਾਵਰਕਾਮ ਅਤੇ ਸਬ^ਡਵੀਜ਼ਨ ਜੈਤੋਂ ਦੇ ਕਰਮਚਾਰੀਆਂ ਨੇ ਬਠਿੰਡਾ ਰੋਡ ਉੱਪਰ ਸਥਿਤ ਵਿਧਾਇਕ ਅਮੋਲਕ ਸਿੰਘ ਦੇ ਦਫ਼ਤਰ ਦਾ ਘਿਰਾਓ ਕੀਤਾ।ਉਹਨਾਂ ਵੱਲੋਂ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਆਲੋਚਨਾਂ ਵੀ ਕੀਤੀ ਗਈ।ਉਹਨਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨਾਲ ਹਰ ਤਰ੍ਹਾਂ ਦੇ ਵਾਅਦੇ ਕੀਤੇ ਗਏ ਸਨ, ਪਰ ਹੁਣ ਪੰਜਾਬ ਵਿੱਚ ਆਪ ਦੀ ਸਰਕਾਰ ਬਣੀ ਨੂੰ 8 ਮਹੀਨੇ ਦਾ ਸਮਾਂ ਹੋ ਚੁੱੱਕਿਆਂ ਹੈ, ਉਹਨਾਂ ਵੱਲੋਂ ਇੱਕ ਵੀ ਵਾਅਦਾ ਪੂਰਾ ਨਹੀ ਕੀਤਾ ਗਿਆ।ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇਂ 3 ਮਹੀਨਿਆਂ ਤੋਂ ਪੰਜਾਬ ਨੂੰ ਲਵਾਰਿਸ ਛੱਡ ਕੇ ਗੁਜਾਰਤ ਵਿੱਚ ਵੋਟਾਂ ਬਟੋਰਨ ਲਈ ਪ੍ਰਚਾਰ ਕਰ ਰਹੇ ਹਨ।ਉਹਨਾਂ ਕਿਹਾ ਕਿ ਪਿਛਲੇਂ ਪੰਜਾਂ ਸਾਲਾਂ ਵਿੱਚ ਵੀ ਕਾਂਗਰਸ ਸਰਕਾਰ ਵੱਲੋਂ ਡੱਕਾ ਤੋੜ ਕੇ ਦੂਹਰਾ ਨਹੀ ਕੀਤਾ ਗਿਆ।ਉਹਨਾਂ ਕਿਹਾ ਕਿ ਬਠਿੰਡਾ ਵਿੱਚ ਥਰਮਲ ਬੰਦ ਕਰਨਾ ਅਤੇ ਉੱਥੋਂ ਦੇ ਮੁਲਾਜ਼ਮਾਂ ਨੂੰ ਨੌਕਰੀਆਂ ਵਾਝਾਂ ਕਰਨਾ ਉਹਨਾਂ ਦੀ ਹੀ ਦੇਣ ਸੀ।ਉਹਨਾਂ ਕਿਹਾ ਕਿ ਪੰਜਾਬ ਦੇ ਵਿੱਚ ਚੋਣਾਂ ਮੌਕੇ ਆਪ ਵੱਲੋਂ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ, ਸਾਡੀ ਸਰਕਾਰ ਆਉਣ ਤੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਸਰਕਾਰ ਬਨਣ ਤੋਂ ਬਾਅਦ ਸਰਕਾਰ ਦਾ ਮੁਲਾਜ਼ਮਾਂ ਪ੍ਰਤੀ ਰਵੱਈਆਂ ਬਹੁਤ ਘਟੀਆਂ ਰਿਹਾ ਹੈ।ਇਸ ਸਮੇਂ ਚੋਣਵੇ ਪੱਤਰਕਾਰਾਂ ਨਾਲ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨ ਆਗੂ ਜਸਪ੍ਰੀਤ ਸਿੰਘ ਜੱਸੀ ਜੈਤੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋਂ ਵਾਅਦੇ ਠੇਕਾ ਮੁਲਾਜ਼ਮਾਂ ਨਾਲ ਕੀਤੇ ਗਏ ਸਨ,ਉਹਨਾਂ ਨੂੰ ਇੱਧਰ ਧਿਆਨ ਕਰਕੇ ਪੂਰੇ ਕਰਨੇ ਚਾਹੀਦੇ ਹਨ।ਉਹਨਾਂ ਕਿਹਾ ਕਿ ਸਾਡੀ ਜਥੇਬੰਦੀ ਹਰ ਵਕਤ ਠੇਕਾ ਮੁਲਾਜ਼ਮਾਂ ਨਾਲ ਧੱਕਾ ਕਰਨ ਵਾਲੀ ਪੰਜਾਬ ਸਰਕਾਰ ਦੇ ਖਿਲਾਫ਼ ਦਿਨ^ਰਾਤ ਖੜ੍ਹੀ ਹੈ।ਠੇਕਾ ਮੁਲਾਜ਼ਮਾਂ ਵੱਲੋਂ ਇੱਕ ਮੰਗ ਪੱਤਰ ਨਾਇਬ ਤਹਿਸੀਲਦਾਰ ਜੈਤੋਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਸੌਪਿਆਂ ਗਿਆ।