ਬੀਬੀਐੱਨ ਨੈੱਟਵਰਕ ਪੰਜਾਬ,ਬਿਉਰੋ, 20 ਨਵੰਬਰ ਬਰਨਾਲਾ
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋ੍ਹਂ ਮਿਤੀ 18.11.2022 ਨੂੰ ਸ਼੍ਰੀ ਅਰੁਣ ਗੁਪਤਾ, ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਜੀ ਦੀ ਪ੍ਰਧਾਨਗੀ ਹੇਠ ਵੱਖ—ਵੱਖ ਮੀਟਿੰਗਾਂ ਦਾ ਆਯੋਜਨ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਸ਼੍ਰੀ ਗੁਰਬੀਰ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਦੱਸਿਆ ਕਿ ਸ਼੍ਰੀ ਅਰੁਣ ਗੁਪਤਾ, ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਅਤੇ ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜ਼ੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋ੍ਹਂ ਸਮੂਹ ਪੈਨਲ ਵਕੀਲਾ ਨਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ ਅਤੇ ਉਨ੍ਹਾਂ ਤੋਂ ਲੀਗਲ ਏਡ ਕੇਸਾਂ ਵਿੱਚ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਲਈ ਅਤੇ ਸਮੱਸਿਆਵਾਂ ਦੇ ਹੱਲ ਦੱਸੇ। ਇਸਤੋਂ ਬਾਅਦ ਉਨ੍ਹਾਂ ਵੱਲੋ੍ਹਂ ਸਮੂਹ ਜੁਡੀਸ਼ੀਅਲ ਅਫ਼ਸਰਾਂ, ਰਿਟੇਨਰ ਵਕੀਲਾ, ਮੀਡੀਏਟਰਾਂ ਅਤੇ ਪੈਰਾ ਲੀਗਲ ਵਲੰਟੀਅਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ।
ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਉਪਰੰਤ ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਜੀ ਦੀ ਪ੍ਰਧਾਨਗੀ ਹੇਠ ਅੰਡਰ ਟਰਾਇਲ ਰੀਵਿਊ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਅਤੇ ਜੇਲ੍ਹ ਬੰਦੀਆਂ ਦੇ ਕੇਸਾਂ ਦਾ ਜਾਇਜਾ ਲਿਆ ਗਿਆ।