ਬੀਬੀਐਨ ਨੈਟਵਰਕ ਪੰਜਾਬ,ਚੰਡੀਗੜ੍ਹ ਬਿਊਰੋਂ,20 ਨਵੰਬਰ
ਪੰਜਾਬ ਆਏ ਦਿਨ ਹੀ ਕਈ ਨਵੇਂ ਪੰਜਾਬ ਸਰਕਾਰ ਵੱਲੋਂ ਐਲਾਨ ਕੀਤੇ ਜਾਂਦੇ ਹਨ। ਪੰਜਾਬ ਚ ਕਈ ਮਸਲੇ ਹਨ,ਜਿ੍ਹਨ੍ਹਾਂ ਤੇ ਕੋਈ ਇੱਕ ਵਾਰ ਗੱਲ ਹੁੰਦੀ ਹੈ,ਫਿਰ ਮੁੜ ਤੋਂ ਇਹਨਾਂ ਤੇ ਕੋਈ ਟਿੱਪਣੀ ਨਹੀਂ ਕੀਤੀ ਜਾਂਦੀ ।ਪੰਜਾਬ ਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਿੱਖਿਆ ਦੇ ਖੇਤਰ ਚ ਕੰਪਿਊਟਰ ਦੇ ਅਧਿਆਪਕਾਂ ਲਈ ਐਲਾਨ ਕੀਤਾ ਕੀਤਾ ਗਿਆ ਸੀ। ਜਿਸ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।
ਡੈਮੋਕ੍ਰੇਟਿਕ ਟੀਚਰ ਫਰੰਟ (ਡੀਟੀਐੱਫ) ਪੰਜਾਬ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੰਪਿਊਟਰ ਅਧਿਆਪਕਾਂ ਦੀਆਂ ਦੀਵਾਲੀ ਮੌਕੇ ਮੰਗਾਂ ਪੂਰੀਆਂ ਕਰਨ ਦੇ ਜਨਤਕ ਐਲਾਨ ਤੇ ਖਰੇ ਉਤਰਨਾ ਚਾਹੀਦਾ ਹੈ ਤੇ ਇਸ ਮਾਮਲੇ ਨੂੰ ਆਪੋ ਸਰਕਾਰ ਦੀ ਭਰੋਸੇਯੋਗਤਾ ਤੇ ਗੰਭੀਰ ਪ੍ਰਸ਼ਨ ਚਿੰਨ ਕਰਾਰ ਦਿੱਤਾ ਹੈ।ਡੀਟੀਐੱਫ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਸੂਬਾ ਜਨਰਲ ਸਕੱਤਰ ਮੁਕੇਸ਼ ਕੁਮਾਰ ਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦੱਸਿਆ ਕਿ ਸਿੱਖਿਆ ਮੰਤਰੀ ਵੱਲੋ ਬੀਤੇ ਦਿਨੀ ਕਿਹਾ ਕਿ 24 ਅਕਤੂਬਰ ਭਾਵ ਦੀਵਾਲੀ ਦੇ ਤਿਉਹਾਰ ਦੇ ਮੌਕੇ ਕੰਪਿਊਟਰ ਅਧਿਆਪਕਾਂ ਤੇ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਤੇ ਸਿਵਲ ਸਰਵਿਸ ਨਿਯਮ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਸੀ, ਪ੍ਰੰਤੂ ਇਸ ਨੂੰ ਅਮਲੀ ਜਾਮਾ ਪਾਉਣ ਵਿਚ ਸਿੱਖਿਆ ਮੰਤਰੀ ਹਾਲੇ ਤਕ ਨਾ ਕਾਮਯਾਬ ਰਹੇ ਹਨ। ਉਨ੍ਹਾਂ ਦੱਸਿਆ ਕਿ ਜਥੇਬੰਦੀ ਵੱਲੋਂ ਲੰਬੇ ਸਮੇਂ ਤੋਂ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਨ, ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਪੂਰੀਆਂ ਸਿਫਾਰਸ਼ਾਂ ਤੇ ਪੰਜਾਬ ਸਿਵਲ ਸਰਵਿਸ ਦੇ ਸਾਰੇ ਰੂਲਜ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ।ਲੋਕਾਂ ਨੂੰ ਇਸ ਵਾਰ ਸਰਕਾਰ ਤੋਂ ੳਮੀਦ ਹੈ ਕਿ ਉਹ ਉਹਨਾਂ ਦੀ ਇਹ ਅਪੀਲ ਸੁਣੀ ਜਾਵੇ।